ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 59ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 29ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਅੱਜ ਮਿਤੀ 29 ਮਈ 2016 ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਮਿਤੀ 27 ਮਈ 2016 ਤੋਂ 28 ਸ੍ਰੀ ਅਖੰਡ ਪਾਠ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਗਈ।