ਸੋਮਵਾਰ 6 ਜੂਨ 2016 (24 ਜੇਠ ਸੰਮਤ 548 ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥
ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥
www.thatta.in | fb/PindThatta | WhatsApp: 98728-98928