(ਭੋਲਾ)-ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ ਨੂੰ ਸਮਰਪਿਤ 8ਵਾਂ ਯਾਦਗਾਰੀ ਟੂਰਨਾਮੈਂਟ ਬਾਬਾ ਬੀਰ ਸਿੰਘ ਕ੍ਰਿਕਟ ਕਲੱਬ ਬੂਲਪੁਰ ਵੱਲੋਂ ਨਗਰ ਨਿਵਾਸੀਆਂ, ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 6 ਰੋਜ਼ਾ ਕ੍ਰਿਕਟ ਟੂਰਨਾਮੈਂਟ ਅੱਜ ਆਰੰਭ ਹੋਇਆ ਜਿਸ ਦਾ ਉਦਘਾਟਨ ਸਰਪੰਚ ਬਲਦੇਵ ਸਿੰਘ ਚੰਦੀ ਬੂਲਪੁਰ ਤੇ ਪੂਰਨ ਸਿੰਘ ਥਿੰਦ ਗੁਰਦੁਆਰਾ ਕਮੇਟੀ ਬੂਲਪੁਰ ਨੇ ਸਾਂਝੇ ਤੌਰ ‘ਤੇ ਕੀਤਾ | ਇਸ ਟੂਰਨਾਮੈਂਟ ਵਿਚ ਮਾਝੇ, ਮਾਲਵੇ ਤੇ ਦੁਆਬੇ ਦੀਆਂ 26 ਟੀਮਾਂ ਭਾਗ ਲੈ ਰਹੀਆਂ ਹਨ | ਉਦਘਾਟਨੀ ਮੈਚ ਠੱਟਾ ਨਵਾਂ ਤੇ ਮੰਗੂਪੁਰ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹੋਇਆ ਜਿਸ ਵਿਚ ਠੱਟਾ ਨਵਾਂ ਨੇ ਮੰਗੂਪੁਰ ਨੂੰ ਹਰਾ ਕੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ | ਸਰਪੰਚ ਸਮੇਤ ਸਮੂਹ ਗਰਾਮ ਪੰਚਾਇਤ ਤੇ ਗੁਰਦੁਆਰਾ ਕਮੇਟੀ ਤੇ ਮਾਸਟਰ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ ਕਾਕਾ, ਕਰਮਬੀਰ ਸਿੰਘ ਸੋਨਾ, ਡਾ: ਦਵਿੰਦਰ ਸਿੰਘ, ਵਿਸ਼ਵਜੀਤ ਸਿੰਘ, ਉਪਕਾਰ ਸਿੰਘ ਥਿੰਦ, ਹਰਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਰਾਜਬੀਰ ਸਿੰਘ ਤੇ ਬਲਜਿੰਦਰ ਸਿੰਘ ਗਰੀਸ ਦੀ ਦੇਖ ਰੇਖ ਹੇਠ ਸ਼ੁਰੂ ਹੋਏ ਟੂਰਨਾਮੈਂਟ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7100, 11 ਹਜ਼ਾਰ ਰੁਪਏ ਗਰਾਮ ਪੰਚਾਇਤ ਵੱਲੋਂ ਵਿੱਤੀ ਸਹਾਇਤਾ ਦਿੱਤੀ | ਇਸ ਮੌਕੇ ਕਰਨੈਲ ਸਿੰਘ, ਸਾਧੂ ਸਿੰਘ ਧੰਜੂ, ਬਲਦੇਵ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ ਆੜ੍ਹਤੀਆ, ਗੁਰਮੁੱਖ ਸਿੰਘ, ਸਰਵਣ ਸਿੰਘ ਚੰਦੀ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਮਰੋਕ, ਅਬਦੁਲ ਸਤਾਰ ਤੇ ਸੁਰਿੰਦਰ ਸਿੰਘ ਚੰਦੀ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ |