ਪਿੰਡ ਠੱਟਾ ਨਵਾਂ ਵਿਖੇ ਪੀਰ ਮੱਖਣ ਸ਼ਾਹ ਦੀ ਦਰਗਾਹ ਤੇ ਸਾਲਾਨਾ ਸੱਭਿਆਚਰਕ ਮੇਲਾ ਮਿਤੀ 27 ਅਤੇ 28 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਲੇ ਤੋਂ ਇੱਕ ਦਿਨ ਦਿਨ ਪਹਿਲਾਂ ਮਿਤੀ 27 ਜੁਲਾਈ ਦੀ ਰਾਤ 8 ਤੋਂ 9 ਵਜੇ ਤੱਕ ਕੱਵਾਲ ਅਤੇ 9 ਤੋਂ ਰਾਤ 12 ਵਜੇ ਤੱਕ ਨਕਲੀਏ ਆਪਣੀ ਕਲਾ ਦਾ ਪ੍ਰਦਰਸ਼ਣ ਕਰਨਗੇ। ਮਿਤੀ 28 ਜੁਲਾਈ ਨੂੰ ਸਵੇਰੇ 10 ਵਜੇ ਸਮੂਹ ਨਗਰ ਨਿਵਾਸੀਆਂ ਵੱਲੋਂ ਚਾਦਰ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਅਤੇ ਦਾਲ ਫੁਲਕੇ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।