ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦਾ 4 ਅਗਸਤ ਦਾ ਸੁਲਤਾਨਪੁਰ ਲੋਧੀ ਹਲਕੇ ਦਾ ਪ੍ਰੋਗਰਾਮ ਕੁੱਝ ਕਾਰਨਾ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਹੁਣ 4 ਅਗਸਤ ਨੂੰ 1.30 ਵਜੇ ਐਸ.ਐਸ. ਫਾਰਮ ਨਵਾਂ ਠੱਟਾ ਵਿਚ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਅਨੁਸੂਚਿਤ ਵਿੰਗ ਦੇ ਕੌਮੀ ਪ੍ਰਧਾਨ ਸ: ਗੁਲਜ਼ਾਰ ਸਿੰਘ ਰਣੀਕੇ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ, ਪਿੰਡਾਂ ਦੇ ਪੰਚਾਂ ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਗੁਰਦੇਵ ਸਿੰਘ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੇ ਜ਼ਿਲ੍ਹਾ ਪ੍ਰਧਾਨ ਅਨੁਸੂਚਿਤ ਜਾਤੀ ਵਿੰਗ ਨੇ ਹਲਕੇ ਦੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਆਗੂ ਤੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ |