Thatta Purana
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ.ਰੂੜ ਸਿੰਘ ਖਿੰਡਾ ਵਾਸੀ ਪਿੰਡ ਠੱਟਾ ਪੁਰਾਣਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਸ.ਰੂੜ ਸਿੰਘ ਖਿੰਡਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 17 ਅਗਸਤ 2016 ਦਿਨ ਬੁੱਧਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਪੁਰਾਣਾ ਵਿਖੇ ਹੋਵੇਗਾ।