ਪਿੰਡ ਠੱਟਾ ਨਵਾਂ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲਾ-ਜੁਹਾ ਦਾ ਤਿਉਹਾਰ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮਸਜਿਦ ਵਿੱਚ ਨਮਾਜ਼ ਅਦਾ ਕੀਤੀ ਗਈ ਇਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸੱਜਣ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਹਰ ਧਰਮ ਸਾਂਝੀਵਾਲਤਾ ਦਾ ਪ੍ਰਤੀਕ ਹੈ ਤੇ ਸਾਰੇ ਹੀ ਧਰਮ ਸਾਨੂੰ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਪ੍ਰੇਰਣਾ ਦਿੰਦੇ ਹਨ। ਇਸ ਲਈ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਗੁਰੂਆਂ-ਪੀਰਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮੁੱਚੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ। ਇਸ ਮੌਕੇ ਜਨਾਬ ਖੁਸ਼ੀ ਮੁਹੰਮਦ ਨੇ ਈਦ-ਉਲ-ਜੁਹਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਾਜੀ ਖੁਸ਼ੀ ਮੁਹੰਮਦ, ਹਾਜੀ ਅਬਦੁਲ ਸਿਤਾਰ, ਇਕਬਾਲ ਮੁਹੰਮਦ, ਮੌਲਵੀ ਮਹਿਤਾਬ ਅਹਿਮਦ, ਅਬਦੁਲ ਹਮੀਦ, ਸਰਦਾਰ ਅਲੀ, ਯਾਸੀਨ ਖਾਨ, ਜਾਨ ਮੁਹੰਮਦ, ਕਮਾਲ ਦੀਨ, ਮੁਹੰਮਦ ਰਫੀ, ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ।