ਪਿੰਡ ਠੱਟਾ ਨਵਾਂ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਕਾਫੀ ਵੱਡੀ ਗਿਣਤੀ ਵਿਚ ਹਾਜ਼ਰ ਬੜੇ ਉਤਸ਼ਾਹ ਵਿਚ ਭਰੇ ਆਪ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਤੇ ਨਸ਼ਾ ਮੁਕਤ ਮੁਕਤ ਪੰਜਾਬ ਦੀ ਸਿਰਜਣਾ ਵਾਸਤੇ ਤੀਜਾ ਫਰੰਟ ਖੁੱਲ ਗਿਆ ਹੈ ਤੇ ਪੰਜਾਬ ਦੀ ਜਨਤਾ 2017 ਦੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨਾਲ ਦਰਦ ਰੱਖਣ ਵਾਲੇ ਉੱਠ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਅੰਦੋਲਨ ਹੈ ਤੇ ਇਨਕਲਾਬੀ ਤਬਦੀਲੀ ਲਈ ਵਚਨਬੱਧ ਹੈ। ਇਕੱਠ ਨੂੰ ਗੁਰਪਾਲ ਸਿੰਘ ਕਪੂਰਥਲਾ, ਸੁਖਵਿੰਦਰ ਸਿੰਘ ਯੂ.ਕੇ. ਨੇ ਵੀ ਸੰਬੋਧਨ ਕੀਤਾ।