ਦਸ਼ਮੇਸ਼ ਪਿਤਾ ਦੇ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਕੱਲ੍ਹ

43

 

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਮਿਤੀ 12 ਜਨਵਰੀ 2017 ਨੂੰ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਪ੍ਰਾਰੰਭ ਹੋਵੇਗਾ। ਇਸ ਸਬੰਧੀ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਰ ਸਾਲ ਦੀ ਤਰਾਂ ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਇਲਾਕਾ ਨਿਵਾਸੀਆਂ ਦੇ ਉੱਦਮ ਸਦਕਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਚੱਲ ਕਰਕੇ ਪਿੰਡ ਪੁਰਾਣਾ ਠੱਟਾ, ਨਵਾਂ ਠੱਟਾ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ, ਦੰਦੂਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ੳਤੇ ਫਲਾਂ ਦਾ ਲੰਗਰ ਵੀ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਨਗਰ ਕੀਰਤਨ ਵਿਚ ਹਜ਼ਾਰਾਂ ਸੰਗਤਾਂ ਟਰੈਕਟਰ ਟਰਾਲੀਆਂ, ਸਕੂਟਰ, ਮੋਟਰ ਸਾਈਕਲਾਂ ਤੇ ਹਾਜ਼ਰੀ ਲਗਵਾਉਂਦੀਆਂ ਹਨ।