ਗੁ:ਦਮਦਮਾ ਸਾਹਿਬ ਠੱਟਾ ਵਿਖੇ 173ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 27ਆਂ ਦੇ ਸਬੰਧ ਵਿੱਚ ਮੀਟਿੰਗ ਆਯੋਜਿਤ।

78

ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 173ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ (ਸਤਾਈਆਂ) ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਹਿਮ ਮੀਟਿੰਗ ਦਾ ਆਯੋਜਿਨ ਕੀਤਾ ਗਿਆ। ਜੋੜ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਨੇ ਦੱਸਿਆ ਕਿ ਹਰ ਵਰ੍ਹੇ ਦੀ ਤਰ੍ਹਾਂ ਮਿਤੀ 7, 8 ਅਤੇ 9 ਮਈ ਨੂੰ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ 7 ਮਈ ਨੂੰ 41 ਆਖੰਡ ਪਾਠ ਆਰੰਭ ਹੋਣਗੇ। ਮਿਤੀ 7 ਮਈ ਸ਼ਾਮ ਦੇ ਕਵੀਸ਼ਰੀ ਦਰਬਾਰ ਵਿੱਚ 7 ਤੋਂ 12 ਵਜੇ ਤੱਕ ਭਾਈ ਅਵਤਾਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਹੀਰਾ ਸਿੰਘ ਪੰਨੂੰ, ਭਾਈ ਚਰਨਪ੍ਰੀਤ ਸਿੰਘ ਚੰਨ ਅਤੇ ਭਾਈ ਦਲਬੀਰ ਸਿੰਘ ਗਿੱਲ ਦਾ ਕਵੀਸ਼ਰੀ ਜਥਾ ਸੰਤ ਬਾਬਾ ਬੀਰ ਸਿੰਘ ਸ਼ਹੀਦ ਦੇ ਜੀਵਨੀ ਤੇ ਵਿਸਥਾਰ ਪੂਰਵਕ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। 8 ਮਈ ਸ਼ਾਮ ਦੇ ਕੀਰਤਨ ਦਰਬਾਰ ਵਿੱਚ 7 ਤੋਂ 12 ਵਜੇ ਤੱਕ ਦਿਨ ਸੋਮਵਾਰ ਗਿਆਨੀ ਸੁਖਦੇਵ ਸਿੰਘ ਤਖਤ ਸ੍ਰੀ ਪਟਨਾ ਸਾਹਿਬ ਵਾਲੇ (ਕਥਾਵਾਚਕ), ਗਿਆਨੀ ਜਤਿੰਦਰ ਸਿੰਘ ਜੀ ਨਵਾਂ ਸ਼ਹਿਰ ਵਾਲੇ (ਕੀਰਤਨੀ ਕਥਾ), ਸੰਤ ਓਂਕਾਰ ਸਿੰਘ ਜੀ ਊਨਾ ਸਾਹਿਬ ਵਾਲੇ ਅਤੇ ਭਾਈ ਕਾਰਜ ਸਿੰਘ ਜੀ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। 9 ਮਈ ਦਿਨ ਮੰਗਲਵਾਰ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਉਪਰੰਤ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੁੰਦਰ ਢਾਡੀ ਦਰਬਾਰ ਸੱਜਣਗੇ ਜਿਸ ਵਿੱਚ ਬੀਬੀ ਵੀਰਪਾਲ ਕੌਰ, ਗਿਆਨੀ ਲਖਵਿੰਦਰ ਸਿੰਘ ਸੋਹਲ, ਗਿਆਨੀ ਰਾਮ ਸਿੰਘ ਰਫਤਾਰ, ਭਾਈ ਅਮਰਜੀਤ ਸਿੰਘ ਸਿੱਦਵਾਂ ਕਾਲਜ ਦਾ ਢਾਡੀ ਜਥਾ ਅਤੇ ਗਿਆਨੀ ਹਰਜੀਤ ਸਿੰਘ ਕਥਾਵਾਚਕ ਧਰਮ ਪ੍ਰਚਾਰ ਕਮੇਟੀ ਬਾਬਾ ਬੀਰ ਸਿੰਘ ਜੀ ਦੇ ਇਤਿਹਾਸ ਤੇ ਚਾਨਣਾ ਪਾਉਣਗੇ। ਸ਼ਹੀਦੀ ਦਿਹਾੜੇ ਤੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨੇ ਵਾਲੇ,ਵਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ,ਵਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ,ਵਸੰਤ ਬਾਬਾ ਗੁਰਰਾਜਪਾਲ ਸਿੰਘ ਅੰਮ੍ਰਿਤਸਰ ਵਾਲੇ,ਵਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸੰਤ ਬਾਬਾ ਜਗਤਾਰ ਸਿੰਘ ਗੁਰਦੁਆਰਾ ਅੰਤਰਯਾਮਤਾ ਸਾਹਿਬ ਵਾਲੇ, ਸੰਤ ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਆਤਮਾ ਨੰਦ ਬਿੱਧੀਪੁਰ ਵਾਲੇ, ਸੇਵਾਦਾਰ ਬਾਬਾ ਜੱਗਾ ਸਿੰਘ, ਸੰਤ ਬਾਬਾ ਅਵਤਾਰ ਸਿੰਘ ਬਿਧੀਚੰਦੀਏ ਸੁਰ ਸਿੰਘ ਵਾਲੇ, ਸੰਤ ਬਾਬਾ ਗੁਰਨਾਮ ਸਿੰਘ ਗੋਇੰਦਵਾਲ ਵਾਲੇ, ਬਾਬਾ ਘੋਲਾ ਸਿੰਘ ਸੋਹਾਵਾ ਸਾਹਿਬ ਸਰਹਾਲੀ ਵਾਲੇ, ਬਾਬਾ ਹਰਦੀਪ ਸਿੰਘ ਲਾਲੀ ਅੰਮ੍ਰਿਤਸਰ ਵਾਲੇ, ਸੰਤ ਬਾਬਾ ਮੇਹਰ ਸਿੰਘ ਨਬੀਆ ਬਾਦ ਕਰਨਾਲ ਵਾਲੇ, ਬਾਬਾ ਬਲਵਿੰਦਰ ਸਿੰਘ ਨਾਨਕਸਰ ਜਲੰਧਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਮਨਸੂਰ ਵਾਲੇ ਮਹਾਂਪੁਰਸ਼ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ। ਸਕੂਟਰ ਸਾਈਕਲਾਂ ਦੀ ਪਾਰਕਿੰਗ ਦੀ ਸੇਵਾ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਜੋੜਿਆ ਦੀ ਸੇਵਾ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਅਤੇ ਮੋਠਾਂਵਾਲ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜਨਰੇਟਰ ਦੀ ਸੇਵਾ ਚੰਦੀ ਪਰਿਵਾਰ ਟੋਡਰਵਾਲ ਵੱਲੋਂ, ਸਟੇਜ ਸਜਾਉਣ ਅਤੇ ਛਬੀਲ ਦੀ ਸੇਵਾ ਸੰਤ ਕਰਤਾਰ ਸਿੰਘ ਯਾਦਗਾਰੀ ਕਲੱਬ ਠੱਟਾ ਪੁਰਾਣਾ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਸਾਊਂਡ ਦੀ ਸੇਵਾ ਸਾਹਿਬ ਸਾਊਂਡ ਤਾਰਪੁਰ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਇਸ 3 ਦਿਨਾਂ ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਠੱਟਾ ਦੀ ਵੈਬਸਾਈਟ ਤੇ ਦੇਖੀਆਂ ਜਾ ਸਕਣਗੀਆਂ। ਮਿਤੀ 8 ਮਈ (ਸ਼ਾਮ 7 ਤੋਂ ਦੇਰ ਰਾਤ ਸਮਾਪਤੀ ਤੱਕ) ਅਤੇ 9 ਮਈ (ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ) ਨੂੰ ਸਮਾਗਮ ਦਾ ਸਿੱਧਾ ਪ੍ਰਸਾਰਣ ਪਿੰਡ ਠੱਟਾ ਦੀ ਵੈਬਸਾਈਟ www.thatta.in ਤੇ ਕੀਤਾ ਜਾਵੇਗਾ। ਤਿੰਨੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਬਜਾਜ, ਸਰਪੰਚ ਜਸਵਿੰਦਰ ਕੌਰ, ਬਲਬੀਰ ਸਿੰਘ ਭਗਤ, ਜਥੇਦਾਰ ਸਵਰਨ ਸਿੰਘ ਸੈਦਪੁਰ, ਗੁਰਨਾਮ ਸਿੰਘ ਟੋਡਰਵਾਲ, ਜਗਿੰਦਰ ਸਿੰਘ ਦੰਦੂਪੁਰ, ਜਗਤਾਰ ਸਿੰਘ, ਸੂਬਾ ਸਿੰਘ, ਦਿਲਬਾਗ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ, ਹਰਭਜਨ ਸਿੰਘ, ਦਲਜੀਤ ਸਿੰਘ, ਕੇਵਲ ਸਿੰਘ, ਸਵਰਨ ਸਿੰਘ ਪੁਰਾਣਾ ਠੱਟਾ, ਪ੍ਰਤਾਪ ਸਿੰਘ ਟੋਡਰਵਾਲ, ਕਰਨੈਲ ਸਿੰਘ ਟੋਡਰਵਾਲ, ਮਨੋਹਰ ਸਿੰਘ, ਬਿਕਰਮ ਸਿੰਘ, ਨਿਰਮਲ ਸਿੰਘ, ਮਾਸਟਰ ਬਲਬੀਰ ਸਿੰਘ ਸੈਦਪੁਰ, ਰਣਜੀਤ ਸਿੰਘ ਦਰੀਏਵਾਲ ਆਦਿ ਹਾਜ਼ਰ ਸਨ।