ਐਤਵਾਰ 28 ਮਈ 2017 (15 ਜੇਠ ਸੰਮਤ 549 ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ ॥ ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥ {ਅੰਗ 631}
ਅਰਥ: ਹੇ ਪਿਆਰੇ ਪ੍ਰਭੂ ਜੀ! ਤੂੰ ਸਾਡਾ ਖਸਮ ਹੈਂ) ਖਸਮ ਵਾਲਾ ਫ਼ਰਜ਼ ਪੂਰਾ ਕਰ। (ਚਾਹੇ ਅਸੀ) ਭੈੜੇ ਹਾਂ (ਚਾਹੇ ਅਸੀ) ਚੰਗੇ ਹਾਂ, ਅਸੀ ਤੇਰੇ ਹੀ ਹਾਂ (ਸਾਡੇ ਵਿਕਾਰਾਂ ਦੇ ਬੰਧਨ ਕੱਟ ਦੇ) ।ਰਹਾਉ। ਹੇ ਮੇਰੇ ਠਾਕੁਰ! ਹੇ ਸਭ ਕੁਝ ਕਰ ਸਕਣ ਤੇ ਕਰਾ ਸਕਣ ਵਾਲੇ ਪ੍ਰਭੂ! ਮੇਰੀ) ਬੇਨਤੀ ਸੁਣ। ਸਾਰੇ ਨਿੱਕੇ ਵੱਡੇ ਜੀਵ ਤੇਰੇ ਹੀ ਆਸਰੇ ਹਨ (ਤੇਰਾ ਨਾਮ ਹੈ ‘ਸ਼ਰਨ-ਜੋਗ‘। ਅਸੀ ਜੀਵ ਤੇਰੇ ਹੀ ਆਸਰੇ ਹਾਂ) ਤੂੰ ਆਪਣੇ (ਇਸ) ਨਾਮ ਦੀ ਲਾਜ ਰੱਖ (ਤੇ, ਸਾਡੇ ਮਾਇਆ ਦੇ ਬੰਧਨ ਕੱਟ) ।੧। ਹੇ ਨਾਨਕ! ਆਖ-ਹੇ ਭਾਈ! ਜਿਨ੍ਹਾਂ ਸੇਵਕਾਂ ਦੀ) ਪੁਕਾਰ ਸਭ ਤਾਕਤਾਂ ਦੇ ਮਾਲਕ ਪ੍ਰਭੂ ਨੇ ਸੁਣ ਲਈ, ਉਹਨਾਂ ਦੇ (ਮਾਇਆ ਦੇ) ਬੰਧਨ ਕੱਟ ਕੇ ਪ੍ਰਭੂ ਨੇ ਉਹਨਾਂ ਦੇ ਜੀਵਨ ਸੋਹਣੇ ਬਣਾ ਦਿੱਤੇ। ਉਹਨਾਂ ਸੇਵਕਾਂ ਨੂੰ ਦਾਸਾਂ ਨੂੰ ਆਦਰ-ਮਾਣ ਦੇ ਕੇ ਆਪਣੇ ਚਰਨਾਂ ਵਿਚ ਮਿਲਾ ਲਿਆ, ਤੇ, ਸੰਸਾਰ ਵਿਚ ਉੱਘੇ ਕਰ ਦਿੱਤਾ।੨।੨੯।੯੩।
ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥
Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928