ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ

66

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਪਰਸੋਂ ਰੋਜ਼ ਤੋਂ ਪ੍ਰਾਰੰਭ ਹੋਏ 13 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ, ਭਾਈ ਸਰੂਪ ਸਿੰਘ ਸੂਰਵਿੰਡ ਦੇ ਕਵੀਸ਼ਰੀ ਜਥਾ, ਭਾਈ ਚੰਨਣ ਸਿੰਘ ਬੀ.ਏ. ਦੇ ਕਵੀਸ਼ਰੀ ਜਥੇ, ਭਾਈ ਦਲਬੀਰ ਸਿੰਘ ਗਿੱਲ ਦੇ ਕਵੀਸ਼ਰੀ ਜਥੇ ਅਤੇ ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦੇ ਕਵੀਸ਼ਰੀ ਜਥੇ ਨੇ ਬਾਬਾ ਬੀਰ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਆ। ਇਸ ਮੌਕੇ ਸੰਤ ਬਾਬਾ ਗੁਰਰਾਜਪਾਲ ਸਿੰਘ ਰਾਜ ਅੰਮਿ੍ਤਸਰ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਹਰਜੀਤ ਸਿੰਘ ਨੋਰੰਗਾਬਾਦੀ ਅਤੇ ਸੰਤ ਬਾਬਾ ਸੁਰਿੰਦਰ ਸਿੰਘ ਗੱਗੋ ਬੂਆ ਵਾਲਿਆਂ ਨੇ ਵੀ ਹਾਜ਼ਰੀ ਭਰੀ। ਸਾਈਕਲਾਂ ਅਤੇ ਜੋੜਿਆਂ ਦੀ ਸੇਵਾ ਸਰਕਾਰੀ ਸਕੂਲ ਠੱਟਾ, ਟਿੱਬਾ ਅਤੇ ਸੈਦਪੁਰ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਕਰਤਾਰ ਸਿੰਘ ਯੂਥ ਕਲੱਬ ਵੱਲੋਂਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜੱਥੇ ਵੱਲੋਂ ਅਤੇ ਸਟੇਜ ਸਕੱਤਰ ਦੀ ਸੇਵਾ ਸ. ਇੰਦਰਜੀਤ ਸਿੰਘ ਸਾਬਕਾ ਸਰਪੰਚ ਵੱਲੋਂ ਬਾਖੂਬੀ ਨਿਭਾਈ ਗਈ। ਇਸ ਸਾਰੇ ਸਮਾਗਮ ਦੀਆਂ ਤਸਵੀਰਾਂ ਇਤਿਹਾਸਕ ਪਿੰਡ ਠੱਟਾ ਦੀ ਵੈਬਸਾਈਟ www.thatta.in  > ਗੈਲਰੀ > ਤਸਵੀਰਾਂ > ਸਮਾਗਮਜਨਮ ਦਿਹਾੜਾ ਬਾਬਾ ਬੀਰ ਸਿੰਘ ਜੀ ਪੰਨੇ ‘ਤੇ ਦੇਖੀਆਂ ਜਾ ਸਕਦੀਆਂ ਹਨ ਜਾਂ ਪੰਨੇ ‘ਤੇ ਸਿੱਧੇ ਜਾਣ ਲਈ ਲਿੰਕ ‘ਤੇ ਕਲਿੱਕ ਕਰੋ ਜੀ: http://wp.me/P3Q4l3-fC