Today’s Hukamnama from Gurdwara Baba Darbara Singh Ji

78

ਬੁੱਧਵਾਰ 23 ਅਗਸਤ 2017 (8 ਭਾਦੋਂ ਸੰਮਤ 549 ਨਾਨਕਸ਼ਾਹੀ)

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ {ਅੰਗ 704}

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧। ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ। ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀਸਾਰੀ ਤ੍ਰੇਹ ਬੁੱਝ ਜਾਂਦੀ ਹੈ।੧। ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ। ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨। ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩। ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ। ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

 ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥