17ਵੀਂ ਮਹਾਨ ਪੈਦਲ ਯਾਤਰਾ: ਗੁਰਦੁਆਰਾ ਦਮਦਮਾ ਸਾਹਿਬ ਠੱਟਾ ਤੋਂ ਗੁਰਦੁਆਰਾ ਬੇਰ ਸਾਹਿਬ ਵਿਖੇ ਪਹੁੰਚੀ

73

 

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਠੱਟਾ ਟਿੱਬਾ ਬਾਹਰੇ ਇਲਾਕੇ ਦੀ ਸੰਗਤ ਵੱਲੋਂ 17ਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੀ। ਪੈਦਲ ਯਾਤਰਾ ਵਿੱਚ ਇਲਾਕੇ ਭਰ ਵਿੱਚੋਂ ਤਕਰੀਬਨ 1000 ਦੇ ਕਰੀਬ ਸੰਗਤ ਨੇ ਸ਼ਮੂਲੀਅਤ ਕੀਤੀ। ਪੈਦਲ ਯਾਤਰਾ ਸੈਦਪੁਰ, ਟਿੱਬਾ, ਬਿਧੀਪੁਰ, ਤਲਵੰਡੀ ਚੌਧਰੀਆਂ, ਪੱਮਣਾ, ਸ਼ਾਲਾਪੁਰ, ਸਵਾਲ, ਸਰਾਏ ਜੱਟਾਂ, ਮੇਵਾ ਸਿੰਘ ਵਾਲਾ, ਕੁਲੀਆਂ, ਅਦਾਲਤ ਚੱਕ ਤੋਂ ਹੁੰਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੀ। ਰਸਤੇ ਵਿੱਚ ਆਉਂਦੇ ਪਿੰਡਾਂ ਦੀਆਂ ਸੰਗਤਾਂ ਵੱਲੋਂ ਚਾਹ ਪਕੌੜਿਆਂ, ਫਰੂਟ ਅਤੇ ਮਠਿਆਈਆਂ ਦਾ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ।