Today’s Hukamnama from Gurdwara Baba Darbara Singh Ji Tibba

57

ਸੋਮਵਾਰ 13 ਨਵੰਬਰ 2017 (28 ਕੱਤਕ ਸੰਮਤ 549 ਨਾਨਕਸ਼ਾਹੀ)

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ {ਅੰਗ 653-654}

ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ। ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧। ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ। ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨। ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥