ਜਸਬੀਰ ਸਿੰਘ ਸੰਧਾ ਸਿੱਖਿਆ ਵਿਭਾਗ ‘ਚ 30 ਸਾਲ ਤੋਂ ਵੱਧ ਸਮੇਂ ਤੱਕ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ 30 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। 25 ਨਵੰਬਰ 1957 ਨੂੰ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਦੇ ਪਿੰਡ ਠੱਟਾ ਨਵਾਂ ਵਿਖੇ ਪਿਤਾ ਦਲੀਪ ਸਿੰਘ ਦੇ ਘਰ ਮਾਤਾ ਪ੍ਰੀਤਮ ਕੌਰ ਦੀ ਕੁੱਖੋਂ ਜਨਮੇ ਜਸਬੀਰ ਸਿੰਘ ਸੰਧਾ ਨੇ ਮੁਢਲੀ ਸਿੱਖਿਆ ਸਰਕਾਰੀ ਪ੍ਰਾਇਮਰੀ ਸਕੂਲ ਸੈਦਪੁਰ, ਮਿਡਲ ਸਕੂਲ ਠੱਟਾ ਨਵਾਂ ਅਤੇ ਹਾਈ ਸਕੂਲ ਟਿੱਬਾ ਤੋਂ ਪ੍ਰਾਪਤ ਕਰਨ ਤੋਂ ਬਾਅਦ ਗ੍ਰੈਜੂਏਸ਼ਨ ਅਤੇ ਐਮ.ਏ. ਇਕਨਾਮਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਕਪੂਰਥਲਾ ਤੋਂ ਅਤੇ ਬੀ ਐੱਡ ਦੀ ਡਿਗਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਹਾਸਲ ਕੀਤੀ ਤੇ 1987 ‘ਚ ਸਰਕਾਰੀ ਸਕੂਲ ਨਵਾਂ ਪਿੰਡ ਦੋਨੇਵਾਲ-ਟੁਰਨਾ ਤੋਂ ਸਰਕਾਰੀ ਸੇਵਾ ਦਾ ਸਫ਼ਰ ਸ਼ੁਰੂ ਕੀਤਾ। 3 ਦਸੰਬਰ 1997 ਨੂੰ ਪਦਉਨਤ ਹੋ ਕੇ ਬਤੌਰ ਐੱਸ.ਐੱਸ. ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਨਿਯੁਕਤ ਹੋਏ ਅਤੇ ਹੁਣ ਤੱਕ ਸ਼ਾਨਦਾਰ ਸੇਵਾ ਨਿਭਾਉਂਦੇ ਆਏ ਹਨ। ਸੇਵਾ ਕਾਲ ਦੌਰਾਨ ਉਹ ਆਪਣੇ ਸਾਥੀ ਅਧਿਆਪਕਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਕੂਲ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਤਤਪਰ ਰਹੇ। ਅੱਜ 30 ਨਵੰਬਰ ਨੂੰ ਉਹ ਆਪਣੀ 30 ਸਾਲ ਤੋਂ ਵੱਧ ਸਮੇਂ ਦੀ ਸੇਵਾ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਰਹੇ ਹਨ , ਦੀ ਸੇਵਾ ਮੁਕਤੀ ‘ਤੇ ਸਕੂਲ ਦੇ ਸਮੂਹ ਵਿਦਿਆਰਥੀਆਂ, ਪੀ.ਟੀ.ਏ. ਕਮੇਟੀ, ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਸਿੱਖਿਆ ਵਿਭਾਗ ‘ਚ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਈ ਗਈ ਸੇਵਾ ਦੂਜੇ ਅਧਿਆਪਕਾਂ ਲਈ ਪੇ੍ਰਰਨਾ ਸਰੋਤ ਹੋਵੇਗੀ।