ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਮਿਤੀ 9 ਅਗਸਤ 2013 ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ।।

105

21072013ਸੰਤ ਬਾਬਾ ਬੀਰ ਸਿੰਘ ਜੀ ਸ਼ਹੀਦ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 9 ਅਗਸਤ 2013 ਦਿਨ ਸ਼ੁੱਕਰਵਾਰ ਨੂੰ ਬੜੀ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਮਿਤੀ 7 ਅਗਸਤ 2013 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਪ੍ਰਾਰੰਭ ਹੋਣਗੀਆਂ। ਮਿਤੀ 8 ਅਗਸਤ ਸ਼ਾਮ 8 ਵਜੇ ਗੁਰੁਦੁਆਰਾ ਸਾਹਿਬ ਵਿਖੇ ਆਤਿਸ਼ਬਾਜੀ ਕੀਤੀ ਜਾਵੇਗੀ। ਮਿਤੀ 9 ਅਗਸਤ 2013 ਦਿਨ ਸ਼ੁੱਕਰਵਾਰ ਨੂੰ ਭੋਗ ਉਪਰੰਤ ਧਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਅਮਰਜੀਤ ਸਿੰਘ ਸਭਰਾਵਾਂ ਦਾ ਕਵੀਸ਼ਰੀ ਜੱਥਾ ਅਤੇ ਭਾਈ ਲਖਬੀਰ ਸਿੰਘ ਕੋਮਲ ਦਾ ਢਾਡੀ ਜੱਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਧਾਰਮਿਕ ਦੀਵਾਨ ਦੀ ਸਮਾਪਤੀ ਉਪਰੰਤ ਸ਼ਾਮ 3 ਵਜੇ ਵੱਖ-ਵੱਖ ਗਤਕਾ ਟੀਮਾਂ ਆਪਣੇ-ਆਪਣੇ ਜੌਹਰ ਦਿਖਾਉਣਗੀਆਂ। ਸਾਈਕਲਾਂ ਅਤੇ ਜੋੜਿਆਂ ਦੀ ਸੇਵਾ ਸਰਕਾਰੀ ਸਕੂਲ ਠੱਟਾ, ਟਿੱਬਾ ਅਤੇ ਸੈਦਪੁਰ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਜਾਵੇਗੀ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜੱਥੇ ਵੱਲੋਂ ਅਤੇ ਸਟੇਜ ਸਕੱਤਰ ਦੀ ਸੇਵਾ ਸ.ਇੰਦਰਜੀਤ ਸਿੰਘ ਸਾਬਕਾ ਸਰਪੰਚ ਵੱਲੋਂ ਕੀਤੀ ਜਾਵੇਗੀ। ਇਸ ਸਾਰੇ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਇਤਿਹਾਸਕ ਪਿੰਡ ਠੱਟਾ ਦੀ ਵੈਬਸਾਈਟ ਤੇ ਸ਼ਾਮ 7 ਵਜੇ ਦੇਖੀਆਂ ਜਾ ਸਕਣਗੀਆਂ।