Today’s Hukamnama from Gurdwara Baoli Sahib Goindwal Sahib

91

ਸ਼ੁੱਕਰਵਾਰ 20 ਅਪ੍ਰੈਲ 2018 (7 ਵੈਸਾਖ ਸੰਮਤ 550 ਨਾਨਕਸ਼ਾਹੀ)

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਅੰਗ 725}

ਪਦਅਰਥ: ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ

ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!ਰਹਾਉ

ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ

ਹਉ = ਮੈਂ, ਹਉਂ। ਵਾਰੀ = ਕੁਰਬਾਨ। ਚਾਕਰੀ = ਸੇਵਾ। ਸਦ = ਸਦਾ

ਹਰਿ = ਹੇ ਹਰੀ! ਤੇ = ਤੋਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਨਿਸਤਾਰਾ = ਪਾਰ = ਉਤਾਰਾ

ਤੇ = ਉਹ {ਬਹੁ-ਵਚਨ}। ਪਰਵਾਨਾ = ਕਬੂਲ, ਮਨਜ਼ੂਰ। ਵਿਟਹੁ = ਤੋਂ

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ