ਇਲਾਕੇ ਦੇ ਨਾਮਵਰ ਸਕੂਲ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।
ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਛੋਟੇ-ਛੋਟੇ ਬੱਚਿਆਂ ਦੁਆਰਾ ਤੋਤਲੀ ਜ਼ੁਬਾਨ ਵਿੱਚ ਗੁਰਬਾਣੀ ਉਚਾਰਣ ਇਸ ਮੁਕਾਬਲੇ ਦਾ ਵਿਸ਼ੇਸ਼ ਆਕਰਸ਼ਣ ਰਿਹਾ।
ਹਾਜ਼ਰੀਨ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਧਾਰਮਿਕ ਪ੍ਰੀਖਿਆ 2018 ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਅਜੋਕੇ ਸਮੇਂ ਵਿੱਚ ਗੁਰਬਾਣੀ ਹੀ ਇੱਕੋ ਇੱਕ ਸਹਾਰਾ ਹੈ
ਜੋ ਮਨੁੱਖ ਨੂੰ ਡੋਲਣ ਨਹੀਂ ਦਿੰਦਾ। ਸਾਨੂੰ ਸਾਰਿਆਂ ਨੂੰ ਹੀ ਆਪਣੇ ਘਰਾਂ ਵਿੱਚ ਪਰਿਵਾਰ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ
ਸਹਿਜ ਪਾਠ ਆਰੰਭ ਕਰਨੇ ਚਾਹੀਦੇ ਹਨ।
ਇਸ ਮੌਕੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਸੁਰਿੰਦਰ ਕੌਰ ਅਨੇਜਾ ਨੂੰ ਉਹਨਾਂ ਦੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਖਾਲਸਾ,
ਮੈਨੇਜਰ ਜਸਵਿੰਦਰ ਸਿੰਘ ਖਾਲਸਾ,
ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਨੇਜਾ,
ਸਿੱਖ ਮਿਸ਼ਨਰੀ ਕਾਲਜ ਭਾਣੋ ਲੰਙਾ ਸਰਕਲ ਇੰਚਾਰਜ
ਗੁਰਚੇਤਨ ਸਿੰਘ ਖਾਲਸਾ ਅਤੇ ਸਟਾਫ ਮੈਂਬਰਜ਼ ਮੌਜੂਦ ਸਨ।