Today’s Hukamnama from Gurdwara Damdama Sahib Thatta

51

ਵੀਰਵਾਰ 31 ਮਈ 2018 (18 ਜੇਠ ਸੰਮਤ 550 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ {ਅੰਗ 630}

ਪਦਅਰਥ: ਆਗੈ = ਅਗਾਂਹ ਆਉਣ ਵਾਲੇ ਜੀਵਨ ਵਿਚ। ਮੀਤਾ = ਹੇ ਮਿੱਤਰ! ਪਾਛੇ = ਪਿੱਛੇ ਬੀਤ ਚੁਕੇ ਸਮੇ ਵਿਚ। ਪ੍ਰਭਿ = ਪ੍ਰਭੂ ਨੇ। ਪਰਮੇਸੁਰਿ = ਪਰਮੇਸਰ ਨੇ। ਬਣਤ = ਵਿਓਂਤ। ਕਤ ਹੂ = ਕਿਤੇ ਭੀ।੧।

ਸਾਚੇ ਸਿਉ = ਸਦਾ ਕਾਇਮ ਰਹਿਣ ਵਾਲੇ। ਸਿਉ = ਨਾਲ। ਮਾਨਿਆ = ਪਤੀਜ ਗਿਆ। ਨਿਰੰਤਰਿ = {ਨਿਰ = ਅੰਤਰਿ। ਅੰਤਰੁ = ਵਿੱਥਇਕ-ਰਸ, ਬਿਨਾ ਵਿੱਥ ਦੇ।੧।ਰਹਾਉ।

ਜੀਅ = {ਲਫ਼ਜ਼ ‘ਜੀਵ‘ ਤੋਂ ਬਹੁ-ਵਚਨ}। ਦਇਆਲਾ = ਹੇ ਦਇਆ ਦੇ ਘਰਕਰਹਿ = ਤੂੰ ਕਰਦਾ ਹੈਂ। ਅਚਰਜੁ = ਹੈਰਾਨ ਕਰ ਦੇਣ ਵਾਲਾ। ਵਡਿਆਈ = ਬਖ਼ਸ਼ਸ਼। ਧਿਆਈ = ਧਿਆਉਂਦਾ ਹੈ।੨।

ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।

ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।

ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।