Today’s Hukamnama from Gurdwara Damdama Sahib Thatta

65

ਸਨਿੱਚਰਵਾਰ 18 ਅਗਸਤ 2018 (2 ਭਾਦੋਂ ਸੰਮਤ 550 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭॥ {ਅੰਗ 626}

ਪਦਅਰਥ: ਆਗੈ = ਪਰਲੋਕ ਵਿਚ, ਅਗਾਂਹ ਆਉਣ ਵਾਲੇ ਜੀਵਨ = ਸਮੇਂ ਵਿਚ। ਗੁਰਿ = ਗੁਰੂ ਨੇ। ਪਾਛੈ = ਬੀਤੇ ਸਮੇ ਵਿਚ, ਇਸ ਲੋਕ ਵਿਚ। ਕੁਸਲ ਖੇਮ = ਸੁਖ ਆਨੰਦ। ਨਿਧਾਨ = ਖ਼ਜ਼ਾਨੇ। ਰਿਦੈ = ਹਿਰਦੇ ਵਿਚ।੧।

ਵਡਿਆਈ = ਵਡੱਪਣ, ਉੱਚੀ ਆਤਮਕ ਅਵਸਥਾ, ਵੱਡਾ ਜਿਗਰਾ। ਦਿਨੁ ਦਿਨੁ = ਹਰ ਰੋਜ਼, ਦਿਨੋ ਦਿਨ। ਸਵਾਈ = ਵਧੀਕ।ਰਹਾਉ।

ਸਭਿ = ਸਾਰੇ। ਦਇਆਲਾ = ਦਇਆ ਦਾ ਘਰਦਇਆ = ਭਰਪੂਰ। ਪ੍ਰਭਿ = ਪ੍ਰਭੂ ਨੇ। ਸਹਜ = ਆਤਮਕ ਅਡੋਲਤਾ। ਸੁਭਾਇ = ਪ੍ਰੇਮ ਨਾਲ। ਸਾਚਿ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ। ਪਤੀਨੇ = ਪਤੀਜੇ, ਮਸਤ ਹੋ ਗਏ।੨।

ਅਰਥ: ਹੇ ਸੰਤ ਜਨੋ! ਵੇਖੋ) ਆਪਣੇ ਗੁਰੂ ਦੀ ਉੱਚੀ ਆਤਮਕ ਅਵਸਥਾ। (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੀ ਇਹ ਉਦਾਰਤਾ ਦਿਨੋ ਦਿਨ ਵਧਦੀ ਚਲੀ ਜਾਂਦੀ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਨੇ ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਵਸਾ ਲਿਆ, ਉਸ ਨੇ ਸਾਰੇ (ਆਤਮਕ) ਖ਼ਜ਼ਾਨੇ ਸਾਰੇ ਆਨੰਦ ਪ੍ਰਾਪਤ ਕਰ ਲਏ। ਗੁਰੂ ਨੇ ਉਸ ਮਨੁੱਖ ਨੂੰ ਅਗਾਂਹ ਆਉਣ ਵਾਲੇ ਜੀਵਨ-ਰਾਹ ਵਿਚ ਸੁੱਖ ਬਖ਼ਸ਼ ਦਿੱਤਾ, ਬੀਤੇ ਸਮੇ ਵਿਚ ਭੀ ਗੁਰੂ ਨੇ ਉਸ ਨੂੰ ਸੁਖ ਆਨੰਦ ਬਖ਼ਸ਼ਿਆ।੧।

ਹੇ ਸੰਤ ਜਨੋ! ਜੇਹੜੇ ਭੀ ਜੀਵ ਗੁਰੂ ਦੀ ਸ਼ਰਨ ਪੈਂਦੇ ਹਨ ਉਹ) ਸਾਰੇ ਹੀ ਜੀਵ ਦਇਆ-ਭਰਪੂਰ (ਹਿਰਦੇ ਵਾਲੇ) ਹੋ ਜਾਂਦੇ ਹਨ, ਪ੍ਰਭੂ ਉਹਨਾਂ ਨੂੰ ਆਪਣੇ ਬਣਾ ਲੈਂਦਾ ਹੈ। ਹੇ ਨਾਨਕ! ਅੰਦਰ ਪੈਦਾ ਹੋ ਚੁਕੀਆਤਮਕ ਅਡੋਲਤਾ ਤੇ ਪ੍ਰੀਤਿ ਦੇ ਕਾਰਨ ਉਹਨਾਂ ਨੂੰ ਸ੍ਰਿਸ਼ਟੀ ਦਾ ਪਾਲਕ-ਪ੍ਰਭੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਮਗਨ ਰਹਿੰਦੇ ਹਨ।੨।੩।੬੭।