Today’s Hukamnama from Gurdwara Baoli Sahib Goindwal Sahib

63

ਸਨਿੱਚਰਵਾਰ 20 ਅਕਤੂਬਰ 2018 (4 ਕੱਤਕ ਸੰਮਤ 550 ਨਾਨਕਸ਼ਾਹੀ)

ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ {ਅੰਗ 585}

ਪਦਅਰਥ: ਵਡਹੰਸ = ਵੱਡੇ ਹੰਸ, ਵੱਡੇ ਬਿਬੇਕੀ। ਉਰਿ = ਹਿਰਦੇ ਵਿਚ। ਸੰਗ੍ਰਹਹਿ = ਇਕੱਠਾ ਕਰਦੇ ਹਨ। ਸਚਿ = ਸੱਚ ਵਿਚ। ਪਿਆਰਿ = ਪਿਆਰ ਦੇ ਕਾਰਨ। ਕਰਤਾਰਿ = ਕਰਤਾਰ ਨੇ। ਮੁਰਾਰਿ = ਪਰਮਾਤਮਾ।

ਅਰਥ: ਜੋ ਮਨੁੱਖ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ। ਹੇ ਨਾਨਕ! ਆਖ-) ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ।੧।

ਮਃ ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ {ਪੰਨਾ 585}

ਪਦਅਰਥ: ਬਗੁ = ਬਗੁਲਾ, ਪਖੰਡੀ ਮਨੁੱਖ। ਜਨਮਿ = ਜਨਮ ਤੋਂ ਹੀ, ਮੁੱਢ ਤੋਂ ਹੀ। ਅੰਗੁ ਨ ਦੇਦੀ = ਪਾਸ ਨਾ ਬੈਠਦੀ।

ਅਰਥ: ਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ।੨।

ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ {ਪੰਨਾ 585}

ਪਦਅਰਥ: ਤਲਿ = ਹੇਠਾਂ। ਸਿਰੁ ਤਲਿ, ਉਪਰਿ ਪਾਉ = ਸਿਰ ਹੇਠਾਂ ਤੇ ਪੈਰ ਉਤਾਂਹ ਨੂੰ, ਸਿਰ = ਪਰਨੇ ਹੋ ਕੇ।

ਅਰਥ: ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ, ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ।੩।

ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥ {ਪੰਨਾ 585}

ਪਦਅਰਥ: ਕਾਰਣੁ = ਮੁੱਢ। ਨਿਰੰਕਾਰੁ = ਨਿਰ = ਗੁਣ ਰੂਪ, ਜਿਸ ਦਾ ਕੋਈ ਖ਼ਾਸ ਸਰੂਪ ਨਹੀਂ। ਬੀਆ = ਦੂਜਾ। ਵਾਹੁ ਵਾਹੁ = ਧੰਨ।

ਅਰਥ: ਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ) , ਤੇਰੇ ਵਰਗਾ ਕੋਈ ਦੂਜਾ ਨਹੀਂ ਹੈ। ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ।

(ਹੇ ਭਾਈ!) ਸਾਰੇ ਆਖਹੁ-ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤਿ (ਅਸਾਡੇ) ਮੂੰਹ ਵਿਚ ਪਾਈ ਹੈ (ਭਾਵ, ਅਸਾਨੂੰ ਨਾਮ ਦੀ ਦਾਤਿ ਬਖ਼ਸ਼ੀ ਹੈ੧।