ਤਖਤ ਸ੍ਰੀ ਪਟਨਾ ਸਾਹਿਬ ਵਿਖੇ ਬਾਬਾ ਗੁਰਚਰਨ ਸਿੰਘ ਜੀ ਨੂੰ ‘ਸ਼੍ਰੋਮਣੀ ਸੇਵਾ ਰਤਨ’ ਨਾਲ ਕੀਤਾ ਜਾਵੇਗਾ ਸਨਮਾਨਤ

158

ਤਖਤ ਸ੍ਰੀ ਪਟਨਾ ਸਾਹਿਬ ਵਿਖੇ ਬਾਬਾ ਗੁਰਚਰਨ ਸਿੰਘ ਜੀ ਨੂੰ ‘ਸ਼੍ਰੋਮਣੀ ਸੇਵਾ ਰਤਨ’ ਨਾਲ ਕੀਤਾ ਜਾਵੇਗਾ ਸਨਮਾਨਤ

ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲੇ (ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ, ਕਪੂਰਥਲਾ) ਵਾਲਿਆਂ ਨੂੰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ‘ਸ਼੍ਰੋਮਣੀ ਸੇਵਾ ਰਤਨ’ ਦਾ ਸਨਮਾਨ ਦਿੱਤਾ ਜਾ ਰਿਹਾ ਹੈ। ਸੋਸ਼ਲ ਮੀਡੀਆਂ ਤੇ ਵਾਇਰਲ ਹੋਏ ਤਖਤ ਸ੍ਰੀ ਪਟਨਾ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਖਾਲਸਾ ਵੱਲੋਂ ਤਖਤ ਸ੍ਰੀ ਹਰਮੰਦਿਰ ਸਾਹਿਬ ਪਟਨਾ ਸਾਹਿਬ ਦੇ ਅਧਿਕਾਰਤ ਲੈਟਰ ਪੈਡ ਮੁਤਾਬਕ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮਿਤੀ 29 ਨਵੰਬਰ 2018 ਨੂੰ ਪੰਜ ਪਿਆਰਿਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿੱਚ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਾਬਾ ਜੀ ਦੀਆਂ ਅਦੁੱਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਪੋਹ ਸੁਦੀ ਸਤਵੀਂ ਮੁਤਾਬਕ 11, 12 ਅਤੇ 13 ਜਨਵਰੀ 2019 ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਬਾਬਾ ਜੀ ਨੂੰ ‘ਸ਼੍ਰੋਮਣੀ ਸੇਵਾ ਰਤਨ’ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਾਲਿਆਂ ਵੱਲੋਂ ਹਰ ਸਾਲ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਮੌਕੇ ਇਲਾਕੇ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਲੰਗਰਾਂ ਦੀ ਸੇਵਾ ਕੀਤੀ ਜਾਂਦੀ ਹੈ। ਬਾਬਾ ਜੀ ਨੂੰ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਇਸ ਸਨਮਾਨ ਦੀ ਇਲਾਕੇ ਦੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।