ਪਿੰਡ ਠੱਟਾ ਨਵਾਂ ਵਿਖੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਇਲਾਕਾ ਨਿਵਾਸੀ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਮਿਤੀ 01 ਜਨਵਰੀ 2019 ਤੋਂ ਚੱਲੀ ਆ ਰਹੀ 14 ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਦੇ ਰਾਗੀ ਜਥੇ, ਢਾਡੀ ਦੀਦਾਰ ਸਿੰਘ ਦਰਦੀ ਅਤੇ ਢਾਡੀ ਬਲਬੀਰ ਸਿੰਘ ਪਾਰਸ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵਲੋਂ ਨਿਭਾਈ ਗਈ।