ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ 95 ਫੀਸਦੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਤੇ ਬਾਕੀ ਵਿਦਿਆਰਥੀਆਂ ਨੇ ਦੂਜੇ ਦਰਜੇ ‘ਚ ਵਧੀਆ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ। ਸਕੂਲ ਦੀ ਵਿਦਿਆਰਥਣ ਨਵਪ੍ਰੀਤ ਕੌਰ 81 ਫੀਸਦੀ ਅੰਕ ਲੈ ਕੇ ਪਹਿਲੇ, ਪ੍ਰਭਜੋਤ ਕੌਰ 80 ਫੀਸਦੀ ਅੰਕ ਲੈ ਕੇ ਦੂਜੇ ਤੇ ਸੰਦੀਪ ਕੌਰ 79 ਫੀਸਦੀ ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਸਕੂਲ ਦੇ ਸ਼ਾਨਦਾਰ ਨਤੀਜੇ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ: ਬਲਜੀਤ ਕੌਰ, ਡਾਇਰੈਕਟਰ ਸ੍ਰੀਮਤੀ ਪੋ੍ਰਮਿਲਾ ਅਰੋੜਾ ਤੇ ਪਿ੍ੰਸੀਪਲ ਸ੍ਰੀ ਹਰੀਸ਼ ਚੰਦਰ ਚੋਪੜਾ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਸ਼ਾਬਾਸ਼ ਦਿੱਤੀ।