ਅੱਜ ਮਿਤੀ 01.06.2019 ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਇਲਾਕੇ ਦੀ ਸੰਗਤ ਦਾ ਬਹੁਤ ਵੱਡਾ ਇਕੱਠ ਹੋਇਆ। ਇਸ ਇਕੱਠ ਵਿੱਚ ਮਿਤੀ 08.02.2019 ਨੂੰ ਮਤਾ ਨੰਬਰ ਤਪਸ/ਹ/73/2019 ਅਧੀਨ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਬਰਸੀ ਸਮਾਗਮਾਂ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਾਲਸਾ ਵੱਲੋਂ ਭਾਈ ਜਸਪਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸੁਲਤਾਨਪੁਰ ਲੋਧੀ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਦਾ ਉੱਤਰਾਧਿਕਾਰੀ ਨਿਯੁਕਤ ਕੀਤਾ ਗਿਆ ਸੀ, ਉਪਰੋਕਤ ਮਤੇ ਨੂੰ ਸੰਤ ਬਾਬਾ ਗੁਰਚਰਨ ਸਿੰਘ ਜੀ ਵੱਲੋਂ ਅੱਜ ਇਲਾਕੇ ਦੀ ਸੰਗਤ ਦੀ ਹਾਜ਼ਰੀ ‘ਚ ਮੂਲੋਂ ਰੱਦ ਕਰ ਦਿੱਤਾ ਗਿਆ ਹੈ।
ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਇਸ ਮਤੇ ਨੂੰ ਰੱਦ ਕਰਦਿਆ ਕਿਹਾ ਕਿ ਮੇਰੇ ਜੀਵਨ ਕਾਲ ਦੌਰਾਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਦੇ ਪ੍ਰਬੰਧ ਨੂੰ ਪਹਿਲਾਂ ਦੀ ਤਰਾਂ ਉਹ ਖੁਦ ਚਲਾਉਣਗੇ ਅਤੇ ਮੇਰਾ ਕੋਈ ਵੀ ਉੱਤਰਾਧਿਕਾਰੀ ਨਹੀਂ ਹੋਵੇਗਾ। ਮੇਰੇ ਬਾਅਦ ਵਿੱਚ ਇਲਾਕੇ ਦੇ ਮਹਾਂਪੁਰਸ਼ਾਂ ਅਤੇ ਇਲਾਕਾ ਬਾਹਰਾ ਦੀ ਸੰਗਤ ਇਸ ਬਾਰੇ ਕੋਈ ਵੀ ਫੈਸਲਾ ਲੈ ਸਕਦੀ ਹੈ। ਜਿਕਰਯੋਗ ਹੈ ਕਿ ਇਸ ਸਬੰਧੀ ਪਹਿਲਾਂ ਵੀ ਮਿਤੀ 20.05.2019 ਨੂੰ ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਵਾਲੇ, ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲੇ, ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਵਾਲੇ, ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਹਾਜ਼ਰੀ ਵਿੱਚ ਇਲਾਕੇ ਦੀ ਸੰਗਤ ਦਾ ਇੱਕ ਵਿਸ਼ਾਲ ਇਕੱਠ ਬੁਲਾਇਆ ਗਿਆ ਸੀ ਅਤੇ ਸਾਰੀ ਸਥਿਤੀ ਤੇ ਚਾਨਣਾ ਪਾਇਆ ਕਿ ਇਸ ਸਭ ਕੁੱਝ ਬਾਰੇ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਸੀ। ਉਸ ਦਿਨ ਹੀ ਉਪਰੋਕਤ ਮਤੇ ਨੂੰ ਰੱਦ ਕਰ ਦਿੱਤਾ ਗਿਆ ਸੀ ਪਰ ਇਸ ਨੂੰ ਲਿਖਤੀ ਜਾਮਾ ਅੱਜ ਦੇ ਇਕੱਠ ਵਿੱਚ ਪਹਿਨਾਇਆ ਗਿਆ।
ਅੱਜ ਮਿਤੀ 01.06.2019 ਦੇ ਵਿਸ਼ਾਲ ਇਕੱਠ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਇਸ ਮਤੇ ਨੂੰ ਲਿਖਤੀ ਰੂਪ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਅਤੇ ਇਲਾਕੇ ਦੀ ਸੰਗਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੇ ਭਾਈ ਜਸਪਾਲ ਸਿੰਘ ਨੇ ਵੀ ਆਪਣੇ ਦਸਤਖਤ ਕਰ ਦਿੱਤੇ ਹਨ। ਜਿਕਰਯੋਗ ਹੈ ਕਿ ਇਲਾਕੇ ਭਰ ਦੀ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਕਿ ਇਸ ਸਬੰਧੀ ਜੋ ਵੀ ਫੈਸਲਾ ਲਿਆ ਜਾਣਾ ਚਾਹੀਦਾ ਸੀ, ਉਹ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹਿਲਾਂ ਤੋਂ ਚੱਲੀ ਆਉਂਦੀ ਮਰਿਆਦਾ ਅਨੁਸਾਰ ਸੰਗਤ ਦੀ ਹਾਜ਼ਰੀ ਵਿੱਚ ਕੀਤਾ ਜਾਣਾ ਚਾਹੀਦਾ ਸੀ। ਦੂਸਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਹੁਣ ਤੱਕ ਜਿੰਨੇ ਵੀ ਸੰਤ ਮਹਾਂਪੁਰਸ਼ਾ ਨੇ ਸੇਵਾ ਸੰਭਾਲੀ ਹੈ, ਉਹ ਸਾਰੇ ਬਿਹੰਗਮ ਹੋਏ ਹਨ।ਉਹਨਾਂ ਨੇ ਆਪਣਾ ਸਾਰਾ ਜੀਵਨ ਗੁਰਦੁਆਰਾ ਸਾਹਿਬ ਅਤੇ ਇਥੋਂ ਦੀ ਸੇਵਾ ਵਿੱਚ ਬਤੀਤ ਕੀਤਾ ਹੈ।
ਇਸ ਮੌਕੇ ਇੰਦਰਜੀਤ ਸਿੰਘ ਬਜਾਜ, ਕਰਮਜੀਤ ਸਿੰਘ ਚੇਲਾ, ਸੁ਼ਖਵਿੰਦਰ ਸਿੰਘ ਥਿੰਦ, ਬਿਕਰਮ ਸਿੰਘ, ਮਾਸਟਰ ਜੋਗਿੰਦਰ ਸਿੰਘ, ਮਾਸਟਰ ਦਿਲਬੀਰ ਸਿੰਘ, ਜਸਵਿੰਦਰ ਕੌਰ ਸਾਬਕਾ ਸਰਪੰਚ ਟਿੱਬਾ, ਮਲਕੀਤ ਸਿੰਘ ਸਰਪੰਚ ਠੱਟਾ, ਗੁਰਦਿਆਲ ਸਿੰਘ ਪ੍ਰਧਾਨ, ਹੈਡਮਾਸਟਰ ਨਿਰੰਜਣ ਸਿੰਘ, ਮੇਹਰ ਸਿੰਘ ਸ਼ਾਹ, ਬਚਿੱਤਰ ਸਿੰਘ, ਜੋਗਾ ਸਿੰਘ, ਕੁਲਵੰਤ ਸਿੰਘ, ਸਵਰਨ ਸਿੰਘ ਸਾਬਕਾ ਸਰਪੰਚ, ਜਥੇਦਾਰ ਸਵਰਨ ਸਿੰਘ, ਬਲਬੀਰ ਸਿੰਘ, ਦਿਲਬਾਗ ਸਿੰਘ, ਸੂਬਾ ਸਿੰਘ, ਸ਼ਿੰਗਾਰ ਸਿੰਘ, ਪਿਆਰਾ ਸਿੰਘ, ਸੁਖਵਿੰਦਰ ਸਿੰਘ ਸੌਂਦ, ਬਖਸ਼ੀਸ਼ ਸਿੰਘ, ਐਡਵੋਕੇਟ ਜੀਤ ਸਿੰਘ ਮੋਮੀ, ਗੁਰਦੀਪ ਸਿੰਘ ਚੁੱਪ, ਮਾਸਟਰ ਜਰਨੈਲ ਸਿੰਘ, ਨਿਰਮਲ ਸਿੰਘ, ਗੁਰਦੀਪ ਸਿੰਘ ਹਰਜਿੰਦਰ ਸਿੰਘ ਡਡਵਿੰਡੀ, ਬਚਨ ਸਿੰਘ ਸਾਬਕਾ ਡੀ.ਐਸ.ਪੀ., ਸੂਰਤ ਸਿੰਘ, ਚਰਨ ਸਿੰਘ, ਸਵਰਨ ਸਿੰਘ, ਕਸ਼ਮੀਰ ਸਿੰਘ, ਗੁਲਜ਼ਾਰ ਸਿੰਘ, ਮੋਹਣ ਸਿੰਘ, ਗੁਰਦੀਪ ਸਿੰਘ, ਭਜਨ ਸਿੰਘ, ਦੀਦਾਰ ਸਿੰਘ, ਜਗਤ ਸਿੰਘ, ਸਾਧੂ ਸਿੰਘ, ਪ੍ਰੀਤਮ ਸਿੰਘ, ਪੂਰਨ ਸਿੰਘ, ਮੋਤਾ ਸਿੰਘ, ਨਿਰਮਲ ਸਿੰਘ, ਜੋਧ ਸਿੰਘ, ਤਾਰਾ ਸਿੰਘ, ਗੁਰਬਖਸ਼ ਸਿੰਘ, ਕੇਵਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ, ਜਗਦੀਸ਼ ਸਿੰਘ, ਸਤਿੰਦਰਪਾਲ ਸਿੰਘ, ਦਿਲਬਾਗ ਸਿੰਘ, ਰੇਸ਼ਮ ਸਿੰਘ, ਗੁਰਪਿੰਦਰ ਸਿੰਘ, ਮਨਿੰਦਰ ਸਿੰਘ, ਸਲਵਿੰਦਰ ਸਿੰਘ, ਚਰਨ ਸਿੰਘ, ਦਰਸ਼ਨ ਸਿੰਘ, ਸਰਬਜੀਤ ਸਿੰਘ,ਸੁਖਦੇਵ ਸਿੰਘ, ਨਿਰਵੈਰ ਸਿੰਘ, ਕਰਮਬੀਰ ਸਿੰਘ, ਜਤਿੰਦਰ ਸਿੰਘ, ਤਰਸੇਮ ਸਿੰਘ, ਜਸਵੰਤ ਸਿੰਘ, ਮਨਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਬਹੁਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।