ਪਿੰਡ ਠੱਟਾ ਨਵਾਂ ਵਿਖੇ ‘ਮਾਘੀ ਦਾ ਮੇਲਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ

59

ਪਿੰਡ ਠੱਟਾ ਨਵਾਂ ਵਿਖੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਹਰਜੀਤ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਮਿਤੀ 01 ਜਨਵਰੀ 2025 ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਸਤਿੰਦਰਪਾਲ ਸਿੰਘ ਦੇ ਰਾਗੀ ਜਥੇ, ਭਾਈ ਮਨਜੀਤ ਸਿੰਘ ਦੇ ਰਾਗੀ ਜਥੇ, ਭਾਈ ਸੀਤਲ ਸਿੰਘ ਸੀਤਲ ਦੇ ਢਾਡੀ ਜਥੇ, ਭਾਈ ਜਤਿੰਦਰ ਸਿੰਘ ਨੂਰ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਗੁਰੂ ਕੇ ਲੰਗਰਾਂ ਦੀ ਸੇਵਾ ਪਿੰਡ ਦੇ ਸਮੂਹ ਨੌਜਵਾਨ ਵੀਰਾਂ ਵੱਲੋਂ ਕੀਤੀ ਗਈ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਵਲੋਂ ਨਿਭਾਈ ਗਈ।