ਸੋਮਵਾਰ 10 ਨਵੰਬਰ 2025 (24 ਕਤਿਕਿ ਸੰਮਤ 557 ਨਾਨਕਸ਼ਾਹੀ)
ਸੂਹੀ ਮਹਲਾ ੧ ॥
ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥
ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥
ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥
ਏਤੁ ਦੁਆਰੈ ਧੋਇ ਹਛਾ ਹੋਇਸੀ ॥
ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥
ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥
ਜੇਹੇ ਕਰਮ ਕਮਾਇ ਤੇਹਾ ਹੋਇਸੀ ॥
ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥
ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥
ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥
ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥