ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ ਬੂਲਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।

68

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ ਬੂਲਪੁਰ ਵਿਖੇ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਭੋਗ ਮਿਤੀ 1 ਸਤੰਬਰ 2012 ਦਿਨ ਐਤਵਾਰ ਨੂੰ ਪਿਆ। ਉਪਰੰਤ ਰਾਗੀ ਗਿਆਨੀ ਲਾਲ ਸਿੰਘ ਅਤੇ ਗਿਆਨੀ ਗੁਰਮੀਤ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਮਾਸਟਰ ਸੂਰਤ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਮੁੱਚੀ ਮਾਨਵਤਾ ਲਈ ਸੰਦੇਸ਼ ਤੇ ਚਾਨਣਾ ਪਾਇਆ। ਉਪਰੰਤ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।