ਪਿੰਡ ਨਵਾਂ ਠੱਟਾ ਵਿਖੇ ਨਗਰ ਨਿਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਬਣਾਈ ਗਈ ਨਵੀਂ ਇਮਾਰਤ ਸਬੰਧੀ ਚੱਲ ਰਹੇ ਵਿਵਾਦ ਦੇ ਹੱਲ ਲਈ ਅੱਜ ਸਥਾਨਕ ਕਚਿਹਰੀ ਕੰਪਲੈਕਸ ਵਿਚ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਹੋਈ ਪਰ ਇਹ ਵਿਵਾਦ ਸੁਲਝ ਨਹੀਂ ਸਕਿਆ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਆਗੂਆਂ ਨੇ ਡੀ.ਸੀ. ਦਫ਼ਤਰ ਵਿਖੇ ਸੁਪਰਡੈਂਟ ਨੂੰ ਮੰਗ ਪੱਤਰ ਸੌਾਪਿਆ ਤੇ ਮੰਗ ਕੀਤੀ ਕਿ ਇਸ ਮਾਮਲੇ ਸਬੰਧੀ ਪੂਰੀ ਜਾਂਚ ਕਰਕੇ ਸਹੀ ਫੈਸਲਾ ਕੀਤਾ ਜਾਵੇ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਾ ਚੁੱਕਣ ਦਿੱਤਾ ਜਾਵੇ। ਇਸ ਮੌਕੇ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਮੁੱਛਲ, ਭਾਈ ਸੁਖਜੀਤ ਸਿੰਘ ਖੋਸੇ, ਤਰਲੋਕ ਸਿੰਘ, ਗੁਰਸੇਵਕ ਸਿੰਘ, ਗੁਰਬਖ਼ਸ਼ ਸਿੰਘ, ਬਲਵਿੰਦਰ ਸਿੰਘ, ਨਿੰਦਰ ਸਿੰਘ, ਫੁੰਮਣ ਸਿੰਘ, ਸ਼ਾਮ ਸਿੰਘ, ਜਤਿੰਦਰ ਸਿੰਘ, ਬਲਕਾਰ ਸਿੰਘ, ਗੁਰਜੀਤ ਸਿੰਘ, ਜਗੀਰ ਸਿੰਘ, ਮਨਦੀਪ ਸਿੰਘ, ਕਰਤਾਰ ਸਿੰਘ, ਸੇਵਕ ਸਿੰਘ ਤੇ ਹੋਰ ਹਾਜ਼ਰ ਸਨ।