ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ *

44

ਪਿਛਲੇ ਦਿਨੀ ਅੰਡਰ 14 ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਬੂੜੇਵਾਲ ਦੇ ਜੇਤੂ ਕਬੱਡੀ ਖਿਡਾਰੀਆਂ ਦੇ ਸਨਮਾਨ ਲਈ ਸਰਕਾਰੀ ਹਾਈ ਸਕੂਲ ਬੂੜੇਵਾਲ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ । ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਰਮਜੀਤ ਸਿੰਘ ਇੰਸਪੈਕਟਰ ਵੇਅਰਹਾਊਸ ਸ਼ਾਮਿਲ ਹੋਏ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਬਖਸ਼ੀ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੇ ਲੜਕੇ ਤੇ ਲੜਕੀਆਂ ਜ਼ਿਲ੍ਹਾ ਕਬੱਡੀ ਟੂਰਨਾਂਮੈੱਨਟ ਦੌਰਾਨ ਜ਼ਿਲ੍ਹੇ ਵਿਚ ਪਹਿਲੇ ਸਥਾਨ ‘ਤੇ ਰਹੇ। ਉਹਨਾ ਦੱਸਿਆ ਕਿ ਹੁਣ ਸਕੂਲ ਦੇ ਅਧਿਆਪਕ ਇਹਨਾ ਬੱਚਿਆ ਨੂੰ ਪੰਜਾਬ ਪੱਧਰ ਤੇ ਖਿਡਾਉਣ ਲਈ ਮਿਹਨਤ ਕਰਵਾ ਰਹੇ ਹਨ ਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਬੱਚੇ ਪੰਜਾਬ ਵਿਚੋਂ ਕਬੱਡੀ ਦਾ ਮੈਚ ਜਿੱਤ ਕੇ ਸਕੂਲ ਤੇ ਜਿਲ੍ਹੇ ਦਾ ਨਾਂ ਰੌਸ਼ਨ ਕਰਨਗੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮਾ. ਚਮਨ ਲਾਲ, ਮਾ. ਜਸਬੀਰ ਸਿੰਘ, ਮਾ. ਸੁਰਜੀਤ ਸਿੰਘ, ਜਤਿੰਦਰ ਥਿੰਦ, ਮੈਡਮ ਰਜਿੰਦਰ ਕੌਰ, ਮੈਡਮ ਅਨੁਪਮ, ਕੁਲਵਿੰਦਰ ਕੌਰ,ਅਮਨਦੀਪ ਕੌਰ, ਹਰਵਿੰਦਰ ਕੌਰ, ਬਲਜਿੰਦਰ ਕੌਰ, ਹਰਪਿੰਦਰ ਕੌਰ, ਸੋਨੀਆ ਆਦਿ ਹਾਜ਼ਿਰ ਸਨ।