ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਮਿਤੀ 03-ਅਗਸਤ-2011 ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਸੁੰਦਰ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਫੌਜਾ ਸਿੰਘ ਸਾਗਰ ਦੇ ਕਵੀਸ਼ਰੀ ਜਥੇ, ਭਾਈ ਅਵਤਾਰ ਸਿੰਘ ਦੂਲੋ੍ਵਾਲ ਦੇ ਕਵੀਸ਼ਰੀ ਜਥੇ ਅਤੇ ਭਾਈ ਜਸਵੰਤ ਸਿੰਘ ਹਜੂਰੀ ਰਾਗੀ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਗੁ੍ਰੁ ਕਾ ਲੰਗਰ ਅਤੁੱਟ ਵਰਤਿਆ।