ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਸਲਾਨਾ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ, ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਸਰਪਰਸਤੀ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿੱਚ ਭਾਈ ਸਤਿੰਦਰਪਾਲ ਸਿੰਘ ਦੇ ਰਾਗੀ ਜੱਥੇ ਅਤੇ ਭਾਈ ਅਵਤਾਰ ਸਿੰਘ ਦੂਲੋਵਾਲ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ।