ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਸਲਾਨਾ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ, ਸੰਤ ਬਾਬਾ ਗੁਰਚਾਨ ਸਿੰਘ ਜੀ ਦੀ ਸਰਪਰਸਤੀ ਹੇਠ ਸ਼ਰਧਾ ਭਾਵਨਾ ਨਾਲ ਮਨਾਈ ਗਈ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿੱਚ ਰਾਜਵਿੰਦਰ ਸਿੰਘ ਖਾਲਸਾ, ਭਾਈ ਭਜਨ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਦੇ ਢਾਡੀ ਜੱਥਿਆਂ ਅਤੇ ਸਵਰਨ ਸਿੰਘ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ।