ਪੰਜਵੀਂ ਪ੍ਰਭਾਤ ਫੇਰੀ

45

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪੰਜਵੀਂ ਪ੍ਰਭਾਤ ਫੇਰੀ, ਮਿਤੀ 05-ਜਨਵਰੀ-2010, ਦਿਨ ਮੰਗਲਵਾਰ, ਸਵੇਰੇ 4:00 ਵਜੇ, ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਬਾਲੂਆਂ ਵਾਲੀ ਗਲੀ ਵਿੱਚ ਦੀ, ਮਲਕੀਤ ਸਿੰਘ ਸੋਢੀ, ਗੁਰਦੀਪ ਸਿੰਘ ਚੁੱਪ, ਮਿਹਰ ਸਿੰਘ ਚੁੱਪ, ਨਛੱਤਰ ਸਿੰਘ ਮੋਮੀ, ਸਵਰਨ ਸਿੰਘ ਮੋਮੀ, ਪ੍ਰੋ. ਬਲਬੀਰ ਸਿੰਘ ਮੋਮੀ, ਬਖਸ਼ੀਸ਼ ਸਿੰਘ ਮੋਮੀ, ਦਰਸ਼ਨ ਸਿੰਘ ਸਾਬਕਾ ਸਰਪੰਚ, ਕੇਵਲ ਸਿੰਘ ਪੰਚਾਂ ਕੇ ਤੋਂ ਤਰਖਾਣਾਂ ਦੇ ਪਰਿਵਾਰ ਦੇ ਘਰਾਂ ਤੋਂ ਹੁੰਦੀ ਹੋਈ ਜਗੀਰ ਸਿੰਘ ਖੋਜਾ ਦੇ ਡੇਰੇ ਤੋਂ ਗੁਰਦੁਆਰਾ ਦਮਦਮਾ ਸਾਹਿਬ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਗੁਰਪੁਰਬ ਦੇ ਸਬੰਧ ਵਿੱਚ ਰੱਖੇ ਗਏ ਦੋ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਨਗਰ ਕੀਰਤਨ ਵੀ ਨਗਰ ਵਿੱਚ ਪਹੁੰਚਿਆ। ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਪ੍ਰਭਾਤ ਫੇਰੀਆਂ ਦੀ ਸਾਰੀਆਂ ਤਸਵੀਰਾਂ ਵੈਬਸਾਈਟ ਤੇ ਉਪਲਭਦ ਹਨ।