ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਉੱਦਮ ਸਦਕਾ, ਸਮੂ੍ਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ, ਗੁਰਦੁਆਰਾ ਸਾਹਿਬ ਨਵਾਂ ਠੱਟਾ ਵਿਖੇ, ਖਾਲਸੇ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ, ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਭਾਈ ਵਰਿੰਦਰ ਸਿੰਘ ਵਾਰਸ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਵਿਖੇ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ।