ਮੋਠਾਂਵਾਲ ਵਿਖੇ ਹੋਈ ਲੁੱਟ ਦੀ ਘਟਨਾ ਦੇ ਜ਼ਖ਼ਮੀਆਂ ਦੇ ਇਲਾਜ ਲਈ ਸੰਗਤਾਂ ਨੇ ਇਕ ਲੱਖ ਰੁਪਏ ਭੇਜੇ।

50

16052013ਬੀਤੇ ਦਿਨੀਂ ਇਥੋਂ ਦੇ ਨੇੜਲੇ ਪਿੰਡ ਮੋਠਾਂਵਾਲਾ ਵਿਖੇ ਦੋ ਘਰਾਂ ਤੇ ਲੁਟੇਰਿਆਂ ਵੱਲੋਂ ਜਖ਼ਮੀ ਕੀਤੇ ਵਿਅਕਤੀਆਂ ਦਾ ਵੱਖ-ਵੱਖ ਹਸਪਤਾਲਾਂ ਵਿਚ ਹਾਲਚਾਲ ਪੁੱਛਣ ਲਈ ਸੰਤ ਗੁਰਚਰਨ ਸਿੰਘ ਦਮਦਮਾ ਸਾਹਿਬ ਠੱਟਾ ਵਾਲਿਆਂ ਸੁਲਤਾਨਪੁਰ ਲੋਧੀ, ਕਪੂਰਥਲਾ ਅਤੇ ਜਲੰਧਰ ਦੇ ਹਸਪਤਾਲ ਵਿਚ ਦਾਖਲ ਜ਼ਖ਼ਮੀਆਂ ਦਾ ਹਾਲਚਾਲ ਪੁੱਛਿਆ। ਸੰਤ ਗੁਰਚਰਨ ਸਿੰਘ ਨੇ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਅਜੀਤ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਇਲਾਜ ਲਈ ਉਨ੍ਹਾਂ ਦੇ ਪੁੱਤਰ ਕੁਲਵੰਤ ਸਿੰਘ ਨੂੰ 50 ਹਜ਼ਾਰ ਰੁਪਏ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਜਸਪਾਲ ਸਿੰਘ, ਭਾਈ ਸਤਵਿੰਦਰਪਾਲ ਸਿੰਘ, ਹਰਜਿੰਦਰ ਸਿੰਘ ਕਪੂਰਥਲਾ, ਰਘਬੀਰ ਸਿੰਘ ਬੱਗਾ, ਭਾਈ ਜਰਨੈਲ ਸਿੰਘ, ਪਰਮਜੀਤ ਸਿੰਘ ਮੋਠਾਂਵਾਲਾ ਅਤੇ ਸੁਖਦੇਵ ਸਿੰਘ ਜੋਸਨ ਵੀ ਹਾਜ਼ਰ ਸਨ। ਸੰਤ ਗੁਰਚਰਨ ਸਿੰਘ ਨੇ ਉਕਤ ਹਸਪਤਾਲਾਂ ਵਿਚ ਡਾਕਟਰਾਂ ਨਾਲ ਮਰੀਜ਼ਾਂ ਬਾਰੇ ਗੱਲਬਾਤ ਵੀ ਕੀਤੀ। ਇਸ ਮੌਕੇ ਜਖ਼ਮੀ ਅਜੀਤ ਸਿੰਘ ਦੇ ਪੁੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਚ ਦਾਖਲ ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ, ਜਦਕਿ ਸੰਤ ਗੁਰਚਰਨ ਸਿੰਘ ਵੱਲੋਂ ਜ਼ੋਰ ਪਾਉਣ ‘ਤੇ ਕਪੂਰਥਲਾ ਵਿਚ ਦਾਖਲ ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਵੱਲੋਂ ਮੁਫ਼ਤ ਸ਼ੁਰੂ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸੰਤ ਗੁਰਚਰਨ ਸਿੰਘ ਦੀ ਪ੍ਰੇਰਨਾ ਨਾਲ ਪਾਜੀਆਂ ਪਿੰਡ ਦੀਆਂ ਸੰਗਤਾਂ ਵੱਲੋਂ ਸਾਂਝੇ ਤੌਰ ‘ਤੇ ਇਕੱਤਰ ਕਰਕੇ ਪੀੜਤ ਪਰਿਵਾਰਾਂ ਲਈ 1 ਲੱਖ ਰੁਪਏ ਇਲਾਜ ਲਈ ਭੇਜੇ ਹਨ।