ਸਰਕਾਰੀ ਪ੍ਰਾਇਮਰੀ ਸਕੂਲ ਬੂੜੇਵਾਲ ਵਿਖੇ ਹੈੱਡ ਟੀਚਰ ਮੈਡਮ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਰਵ ਸਿੱਖਿਆ ਅਭਿਆਨ ਤਹਿਤ ਮਿਲੀ ਗਰਾਂਟ ਨਾਲ ਸਕੂਲ ਦੇ ਸਮੂਹ ਬੱਚਿਆਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ | ਇਸ ਮੌਕੇ ਸੈਂਟਰ ਹੈੱਡ ਟੀਚਰ ਸ੍ਰੀਮਤੀ ਮਨਜੀਤ ਕੌਰ, ਮੈਡਮ ਰੁਪਿੰਦਰ ਬੱਸੀ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕਸ਼ਮੀਰ ਚੰਦ ਤੋਂ ਇਲਾਵਾ ਕਮੇਟੀ ਮੈਂਬਰ ਬਖਸ਼ੀਸ ਸਿੰਘ, ਅਜੀਤ ਸਿੰਘ , ਚਰਨਜੀਤ ਕੌਰ, ਮਨਜੀਤ ਕੌਰ, ਹਰਜਿੰਦਰ ਕੌਰ, ਕਮਲੇਸ਼ , ਨਰਿੰਜਣ ਸਿੰਘ , ਬਲਜਿੰਦਰ ਸਿੰਘ , ਜਸਵਿੰਦਰ ਕੌਰ ਆਦਿ ਹਾਜ਼ਰ ਸਨ |