ਪੰਜਾਬ ਖੇਤੀਬਾੜੀ ਵਿਭਾਗ ਕਪੂਰਥਲਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਡਾ.
ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਸ਼ਾਮਿਲ ਹੋਏ। ਕਿਸਾਨ ਮੇਲੇ ਦੀ ਪ੍ਰਧਾਨਗੀ ਤਹਿਸੀਲਦਾਰ ਸੁਲਤਾਨਪੁਰ ਲੋਧੀ ਸ੍ਰੀਮਤੀ
ਸੀਮਾ ਸਿੰਘ ਨੇ ਕੀਤੀ। ਇਸ ਕਿਸਾਨ ਮੇਲੇ ਵਿੱਚ ਵੱਖ-ਵੱਖ ਸ਼ਖਸ਼ੀਅਤਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਪ੍ਰਾਪਤੀਆਂ ਬਦਲੇ
ਸਨਮਾਨਤ ਕੀਤਾ ਗਿਆ। ਜਿਸ ਅਧੀਨ ਡਾ. ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਪੰਜਾਬ ਖੇਤੀਬਾੜੀ ਵਿਭਾਗ
ਕਪੂਰਥਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਮਨੋਹਰ ਸਿੰਘ ਅਤੇ ਡਾ, ਨਿਰੰਕਾਰ ਸਿਘ ਸਰਾਂ ਸੰਯੁਕਤ ਡਾਇਰੈਕਟਰ ਪੰਜਾਬ ਚੰਡੀਗੜ੍ਹ
ਵੱਲੋਂ ਪਿੰਡ ਬੂਲਪੁਰ ਤੋਂ ਉੱਘੇ ਸਟੇਟ ਐਵਾਰਡੀ ਕਿਸਾਨ ਸ. ਸਰਵਣ ਸਿੰਘ ਚੰਦੀ ਨੂੰ ਮੌਮੈਂਟੋ ਦੇ ਕੇ ਸਨਮਾਨਤ ਕੀਤਾ ਗਿਆ।