ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ।

62

ਮਹਾਨ ਸ਼ਹੀਦ ਸੰਤ ਬਾਬਾ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਕਰਤਾਰ ਸਿੰਘ ਜੀ ਦੀ 19ਵੀਂ ਬਰਸੀ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 10 ਵੀਂ ਬਰਸੀ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਲਗਭਗ 50 ਬੱਚਿਆਂ ਨੇ ਹਿੱਸਾ ਲਿਆ। ਇਹ ਮੁਕਾਬਲਾ ਦਿ ਗਰੁੱਪਾਂ ਭਾਵ 10 ਸਾਲ ਤੋਂ 14 ਸਾਲ ਅਤੇ 15 ਸਾਲ ਤੋਂ 20 ਸਾਲ ਦੇ ਬੱਚਿਆਂ ਵਿੱਚ ਕਰਵਾਇਆ ਗਿਆ। ਪਹਿਲੇ ਗਰੁੱਪ ਵਿੱਚੋਂ ਪਰਗਟ ਸਿੰਘ ਦਰੀਏਵਾਲ ਨੇ ਪਹਿਲਾ, ਬਰਿੰਦਰਪਾਲ ਸਿੰਘ ਠੱਟਾ ਨਵਾਂ ਨੇ ਦੂਸਰਾ ਅਤੇ ਮਨਪ੍ਰੀਤ ਸਿੰਘ ਠੱਟਾ ਪੁਰਾਣਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਦੂਸਰੇ ਗਰੁੱਪ ਵਿੱਚੋਂ ਰਣਜੀਤ ਸਿੰਘ ਠੱਟਾ ਪੁਰਾਣਾ ਨੇ ਪਹਿਲਾ, ਬਲਜਿੰਦਰ ਸਿੰਘ ਦੰਦੂਪੁਰ ਨੇ ਦੂਸਰਾ ਅਤੇ ਗੁਰਨੂਰ ਸਿੰਘ ਠੱਟਾ ਨਵਾਂ ਨੇ ਤੀਸਰਾ ਸਥਾਨ ਪ੍ਰਾਤ ਕੀਤਾ। ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਜੇਤੂਆਂ ਨੂੰ ਟਰਾਫੀਆਂ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਪਹਿਨਾ ਕੇ ਸਨਮਾਨਤ ਕੀਤਾ।