BREAKING NEWS

ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਸਵੀਂ ਮਹਾਨ ਪੈਦਲ ਯਾਤਰਾ ਮਿਤੀ 10 ਨਵੰਬਰ 2013 ਦਿਨ ਐਤਵਾਰ ਨੂੰ।

591

Thatha Nawanਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਪ੍ਰੇਰਨਾ ਸਦਕਾ, ਇਲਾਕੇ ਦੀ ਸਮੂਹ ਸੰਗਤ ਅਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਦੇ ਸਹਿਯੋਗ ਨਾਲ ਦਸਵੀਂ ਮਹਾਨ ਪੈਦਲ ਯਾਤਰਾ ਮਿਤੀ 10 ਨਵੰਬਰ 2013 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਵੇਗੀ। ਸਵੇਰੇ 3:00 ਵਜੇ ਇਹ ਯਾਤਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ, ਸੈਦਪੁਰ, ਟਿੱਬਾ, ਤਲਵੰਡੀ ਚੌਧਰੀਆਂ, ਪੰਮਣਾ, ਸ਼ਾਲਾ ਪੁਰ ਬੇਟ, ਮੇਵਾ ਸਿੰਘ ਵਾਲਾ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚੇਗੀ।