Railly Anti_drugਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਨਸ਼ਿਆਂ ਦੇ ਵਿਰੋਧ ਵਿਚ ਤੇ ਏਡਜ਼ ਦਿਵਸ ਸਬੰਧੀ ਇਕ ਰੈਲੀ ਕੱਢੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਪਿ੍ੰਸੀਪਲ ਸ: ਲਖਬੀਰ ਸਿੰਘ ਨੇ ਬੱਚਿਆਂ ਨੂੰ ਏਡਜ਼ ਦਿਵਸ ਦੇ ਸਬੰਧ ਵਿਚ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਰੈਲੀ ਵਿਚ ਬੱਚਿਆਂ ਤੋਂ ਇਲਾਵਾ ਸ੍ਰੀਮਤੀ ਅੰਜੂ ਘਈ, ਨਰਿੰਦਰ ਸਿੰਘ, ਮਿੰਟਾ ਧੀਰ, ਰੌਸ਼ਨ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਪਰਵਿੰਦਰ ਸਿੰਘ ਸੋਢੀ, ਜਸਵਿੰਦਰ ਸਿੰਘ, ਊਸ਼ਾ ਰਾਣੀ, ਕੁਲਦੀਪ ਕੌਰ, ਅੰਜਨਾ ਜੱਸਵਾਲ, ਰਮਨਦੀਪ ਕੌਰ, ਕੁਲਜੀਤ ਕੌਰ ਆਦਿ ਅਧਿਆਪਕਾਂ ਨੇ ਵੀ ਭਾਗ ਲਿਆ। (source Ajit)