BREAKING NEWS

ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਲੇਖ ਮੁਕਾਬਲੇ ਕਰਵਾਏ ਗਏ।

106

IMG_0369_001ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰੂਪ ਲਾਲ ਰੂਪ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿਚ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਜਮਾਤ ਦੀ ਪ੍ਰੀਤਮ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਤੇ ਜੋਬਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਕੂਲ ਮੁਖੀ ਸ੍ਰੀ ਜੋਗਿੰਦਰ ਸਿੰਘ ਬੂਲਪੁਰ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਹਰਜਿੰਦਰ ਸਿੰਘ, ਜੋਗਿੰਦਰ ਸਿੰਘ ਬੂਲਪੁਰ, ਜਗਤਾਰ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਕੌਰ, ਬਲਜੀਤ ਕੌਰ ਅਤੇ ਕਿਰਨਪਾਲ ਕੌਰ ਆਦਿ ਹਾਜ਼ਰ ਸਨ। (source Ajit)