
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪਹਿਲੀ ਪ੍ਰਭਾਤ ਫੇਰੀ ਮਿਤੀ 02 ਜਨਵਰੀ 2014 ਦਿਨ ਵੀਰਵਾਰ ਸਵੇਰੇ 4:00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਝੰਡਾਂ ਵਾਲੀ ਗਲੀ, ਬੇਰੀ ਵਾਲਿਆ ਦੇ ਘਰਾਂ, ਸੂਬੇਦਰ ਪ੍ਰੀਤਮ ਸਿੰਘ, ਕੇਵਲ ਸਿੰਘ ਚੇਲਾ, ਦਰਸ਼ਨ ਸਿੰਘ ਚੇਲਾ, ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਜਗੀਰ ਸਿੰਘ ਝੰਡ, ਮਾਸਟਰ ਦਲਬੀਰ ਸਿੰਘ ਪਿਆਰੇ ਕਿਆਂ, ਜਸਬੀਰ ਸਿੰਘ ਦੇਵਗਨ, ਮੋਹਨ ਸਿੰਘ ਪਨਾਹਗੀਰ ਦੇ ਘਰਾਂ ਤੋਂ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚੇਲਿਆਂ ਦੇ ਸਮੂਹ ਪਰਿਵਾਰ ਵੱਲੋਂ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ।ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ਤੇ ਉਪਲਭਦ ਹਨ। ਗੈਲਰੀ ਤੇ ਜਾਣ ਲਈ ਲਿੰਕ ਤੇ ਕਲਿੱਕ ਕਰੋ: http://wp.me/P3Q4l3-9Y