Mela Maghi-2014 (143)

ਚਾਲੀ ਮੁਕਤਿਆਂ ਦੀ ਯਾਦ ਵਿੱਚ ਮੇਲਾ ਮਾਘੀ ਇਤਿਹਾਸਕ ਨਗਰ ਠੱਟਾ ਨਵਾਂ ਵਿਖੇ 14 ਜਨਵਰੀ 2014 ਦਿਨ ਸੋਮਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਜੋ ਮਿਤੀ 1 ਜਨਵਰੀ 2014 ਤੋਂ ਚੱਲੀ ਆ ਰਹੀ ਸੀ, ਦੇ ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਸੰਗਤਾਂ ਨੂੰ ਗੁਰਬਾਣੀ ਜੱਸ ਸਰਵਣ ਕਰਵਾਇਆ। ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਸ. ਅਮਰੀਕ ਸਿੰਘ ਵੱਲੋਂ ਕੀਤੀ ਗਈ। ਉਪਰੰਤ 11:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦੀਵਾਨ ਸੱਜਿਆ, ਜਿਸ ਵਿੱਚ ਢਾਡੀ ਸ਼ਿੰਗਾਰਾ ਸਿੰਘ ਬਲ ਅਤੇ ਢਾਡੀ ਫੌਜਾ ਸਿੰਘ ਸਾਗਰ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਿੰਡ ਦੇ ਸਾਰੇ ਨੌਜਵਾਨਾਂ ਵੱਲੋਂ ਸਵੇਰੇ 4:00 ਵਜੇ ਤੋਂ ਹੀ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਦੁਪਹਿਰ ਨੂੰ ਲੰਗਰ, ਜਿਸ ਵਿੱਚ ਮਟਰ ਪਨੀਰ, ਜਲੇਬੀ, ਦਾਲ ਅਤੇ ਮਿਕਸ ਸਬਜ਼ੀ ਦਾ ਲੰਗਰ ਲਗਾਇਆ। ਸਟੇਜ ਸੈਕਟਰੀ ਦੀ ਸੇਵਾ ਸ. ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਗਈ। ਮੇਲੇ ਦੀਆਂ ਤਸਵੀਰਾਂ ਵੈਬਸਾਈਟ ਤੇ ਗੈਲਰੀ ਵਿੱਚ ਮੇਲਾ ਮਾਘੀ ਵਾਲੇ ਪੰਨੇ ਤੇ ਉਪਲਭਦ ਹਨ।