ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਅੰਗ 628}
ਪਦਅਰਥ: ਪਰਮੇਸਰਿ—ਪਰਮੇਸਰ ਨੇ। ਬੰਨਾ—ਡੱਕਾ, ਰੁਕਾਵਟ, ਬੰਨ੍ਹ। ਭੰਨਾ—ਭੰਨ ਦਿੱਤਾ, ਤੋੜ ਦਿੱਤਾ। ਕਰਹਿ—ਕਰਦੇ ਹਨ। ਨਰ ਨਾਰੀ—(ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ। ਪ੍ਰਭਿ—ਪ੍ਰਭੂ ਨੇ।੧।
ਰਵਿ ਰਹਿਆ—ਮੌਜੂਦ ਹੈ। ਸਭਨੀ ਜਾਈ—ਸਭ ਥਾਵਾਂ ਵਿਚ।ਰਹਾਉ।
ਧੁਰ ਕੀ ਬਾਣੀ—ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਆਈ—ਆ ਵੱਸੀ। ਤਿਨਿ—ਉਸ (ਮਨੁੱਖ) ਨੇ। ਸਾਚੁ—ਸਦਾ-ਥਿਰ ਪ੍ਰਭੂ ਦਾ ਨਾਮ। ਵਖਾਨਾ—ਉਚਾਰਿਆ।੨।
ਅਰਥ: ਹੇ ਸੰਤ ਜਨੋ! (ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।
ਹੇ ਸੰਤ ਜਨੋ! (ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।
Home ਹੁਕਮਨਾਮਾ ਸਾਹਿਬ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਐਤਵਾਰ 18 ਮਈ 2014 (ਮੁਤਾਬਿਕ 5 ਜੇਠ ਸੰਮਤ 546 ਨਾਨਕਸ਼ਾਹੀ)

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਐਤਵਾਰ 18 ਮਈ 2014 (ਮੁਤਾਬਿਕ 5 ਜੇਠ ਸੰਮਤ 546 ਨਾਨਕਸ਼ਾਹੀ)
102
Previous Postਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਸੋਮਵਾਰ 19 ਮਈ 2014 (ਮੁਤਾਬਿਕ 6 ਜੇਠ ਸੰਮਤ 546 ਨਾਨਕਸ਼ਾਹੀ)
Next Postਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਬਸਤੀ ਬੂਲਪੁਰ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।