ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ 11ਵੀਂ ਮਹਾਨ ਪੈਦਲ ਯਾਤਰਾ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੇ ਉੱਦਮ ਸਦਕਾ, ਇਲਾਕਾ ਨਿਵਾਸੀਆਂ ਦੇ ਸਹਿਯੋਗ ਅਤੇ ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਵਿਸ਼ੇਸ਼ ਉਪਰਾਲੇ ਨਾਲ ਮਿਤੀ 07 ਸਤੰਬਰ 2014 ਦਿਨ ਐਤਵਾਰ ਨੂੰ ਸਵੇਰੇ 3 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਚੱਲ ਕਰਕੇ ਠੱਟਾ ਪੁਰਾਣਾ, ਕਾਲੂਭਾਟੀਆ, ਦੰਦੂਪੁਰ, ਨੱਥੂਪੁਰ, ਮੁੰਡੀ ਮੋੜ, ਅੰਮ੍ਰਿਤਪੁਰ ਛੰਨਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਪਹੁੰਚੀ। (ਤਸਵੀਰਾਂ ਗੁਰਪਿੰਦਰ ਸਿੰਘ)
ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ 11ਵੀਂ ਮਹਾਨ ਪੈਦਲ ਯਾਤਰਾ ਗੁ: ਸ੍ਰੀ ਦਮਦਮਾ ਸਾਹਿਬ ਤੋਂ ਗੁ: ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਪਹੁੰਚੀ।



























