BREAKING NEWS
Today's Mukhwak from G.Damdama Sahib Thatta

ਸ਼ਨੀਵਾਰ 14 ਫਰਵਰੀ 2015 (ਮੁਤਾਬਿਕ 2 ਫੱਗਣ ਸੰਮਤ 546 ਨਾਨਕਸ਼ਾਹੀ)

92

Huqam

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ {ਅੰਗ 630}

ਪਦਅਰਥ: ਨਰਾਇਣੁ—{नार = अयन} ਪਰਮਾਤਮਾ। ਕੰਠਿਗਲ ਨਾਲ। ਲਾਇਲਾ ਕੇ। ਸਾਖੈਸਾਖੀ, ਸਿੱਖਿਆ। ਸਚੁਸਦਾਥਿਰ ਪ੍ਰਭੂ ਦਾ ਨਾਮ।੧। ਗੁਰਿਗੁਰੂ ਨੇ। ਪੂਰੀਸਫਲਤਾ। ਦੁਸਮਨ—(ਕਾਮਾਦਿਕ) ਵੈਰੀ। ਮਾਰਿਮਾਰ ਕੇ। ਵਿਡਾਰੇਨਾਸ ਕਰ ਦਿੱਤੇ। ਕਉਨੂੰ।੧।ਰਹਾਉ। ਪ੍ਰਭਿਪ੍ਰਭੂ ਨੇ। ਸਗਲੇ ਥਾਨਸਾਰੇ ਥਾਂ, ਸਾਰੇ ਗਿਆਨਇੰਦ੍ਰੇ। ਵਸਾਏਆਤਮਕ ਗੁਣਾਂ ਨਾਲ ਵਸਾ ਦਿੱਤੇ। ਸੁਖਿ ਸਾਂਦਿਆਤਮਕ ਆਨੰਦ ਵਿਚ, ਸ਼ਾਂਤ ਅਵਸਥਾ ਵਿਚ। ਆਏਆ ਟਿਕੇ। ਜਿਨਿਜਿਸ ਪ੍ਰਭੂ ਨੇ।੨।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ।੧।ਰਹਾਉ। ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ)ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾਥਿਰ ਹਰਿਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।੧। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ। ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ।੨।੨੪।੮੮।