ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ ਪਿੰਡ ਠੱਟਾ ਪੁਰਾਣਾ ਵਿਖੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ, ਐਨ.ਆਰ.ਆਈ ਵੀਰ, ਗਰਾਮ ਪੰਚਾਇਤ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸੁੰਦਰ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਸਤਿੰਦਰਪਾਲ ਸਿੰਘ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਸਰਵਣ ਕਰਵਾਇਆ। ਉਪਰੰਤ ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦੇ ਕਵੀਸ਼ਰੀ ਜਥੇ ਅਤੇ ਭਾਈ ਸੁਖਦੇਵ ਸਿੰਘ ਚਮਕਾਰਾ ਦੇ ਢਾਡੀ ਜਥੇ ਨੇ ਸੰਗਤਾਂ ਦੇ ਭਾਰੀ ਇਕੱਠ ਨੂੰ ਸ਼ਹੀਦ ਊਧਮ ਸਿੰਘ ਦੀ ਵਾਰਾਂ ਸਰਵਣ ਕਰਵਾ ਕੇ ਦੇਸ਼ ਅਤੇ ਕੌਮ ਪ੍ਰਤੀ ਜ਼ਜ਼ਬਾ ਦ੍ਰਿੜ ਕਰਵਾਇਆ। ਕਲੱਬ ਦੇ ਅਹੁਦੇਦਾਰਾਂ ਵੱਲੋਂ ਸਹਿਯੋਗੀ ਸੱਜਣਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਾਹ ਪਕੌੜਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਉਪਰੰਤ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਹੀਦ ਊਧਮ ਸਿੰਘ ਦੇ ਸਮਾਰਕ ਤੇ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜ਼ਿਕਰਯੋਗ ਹੈ ਕਿ ਪਿੰਡ ਠੱਟਾ ਪੁਰਾਣਾ ਤੋਂ ਭਾਈ ਤਾਰਾ ਸਿੰਘ ਦੇ ਅਮਰੀਕਾ ਵਿੱਚ ਰਹਿ ਰਹੇ ਪੁੱਤਰ ਸੁੱਖਾ ਸਿੰਘ ਮੁੱਤੀ ਵੱਲੋਂ ਸ਼ਹੀਦ ਊਧਮ ਸਿੰਘ ਦਾ ਸਮਾਰਕ ਬਣਵਾਇਆ ਹੋਇਆ ਹੈ। ਜੋ ਕਿ ਪੂਰੇ ਇਲਾਕੇ ਵਿੱਚ ਬੜੇ ਮਾਣ ਵਾਲੀ ਗੱਲ ਹੈ।
Home ਤਾਜ਼ਾ ਖਬਰਾਂ ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ।

ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ।
212
Previous Postਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ (ਕਪੂਰਥਲਾ) ਤੋਂ ਅੱਜ ਦਾ ਫੁਰਮਾਨ-ਸੋਮਵਾਰ 3 ਅਗਸਤ 2015 (19 ਸਾਉਣ ਸੰਮਤ 547 ਨਾਨਕਸ਼ਾਹੀ)
Next Postਪਿੰਡ ਨੂਰੋਵਾਲ ਦੀ ਨੌਜਵਾਨ ਸਭਾ ਨੇ ਪਿੰਡ ਲਈ ਬੱਸ ਸਟੈਂਡ 'ਤੇ ਸ਼ੈੱਡ ਤੇ ਪਾਰਕ ਬਣਾਇਆ।