ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 17 ਅਗਸਤ 2015 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਵਿਚ ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲਿਆਂ ਦਾ ਕੀਰਤਨੀ ਜਥਾ, ਭਾਈ ਗੁਰਜੀਤ ਸਿੰਘ ਬੀ.ਏ. ਦਾ ਢਾਡੀ ਜਥਾ, ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦਾ ਕਵੀਸ਼ਰੀ ਜਥਾ ਅਤੇ ਭਾਈ ਫੌਜਾ ਸਿੰਘ ਸਾਗਰ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਸਾਈਕਲਾਂ ਅਤੇ ਸਕੂਟਰਾਂ ਦੀ ਪਾਰਕਿੰਗ ਦੀ ਸੇਵਾ ਸ.ਸ.ਸ.ਸਕੂਲ ਟਿੱਬਾ ਅਤੇ ਸ.ਹਾ.ਸਕੂਲ ਠੱਟਾ ਨਵਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਜੋੜਿਆਂ ਦੀ ਸੇਵਾ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ, ਸਾਊਂਡ ਦੀ ਸੇਵਾ ਕਰੀਰ ਸਾਊਂਡ ਠੱਟਾ ਨਵਾਂ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਟਿੱਬਾ ਵਲੋਂ, ਸਟੇਜ ਸਜਾਉਣ ਅਤੇ ਛਬੀਲ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ ਅਤੇ ਸਟੇਜ ਸੈਕਟਰੀ ਦੀ ਭੂਮਿਕਾ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਜਾਵੇਗੀ। ਇਸ ਮੌਕੇ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Home ਤਾਜ਼ਾ ਖਬਰਾਂ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 17 ਅਗਸਤ ਨੂੰ ਮਨਾਇਆ ਜਾ ਰਿਹਾ ਹੈ।

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 17 ਅਗਸਤ ਨੂੰ ਮਨਾਇਆ ਜਾ ਰਿਹਾ ਹੈ।
237
Previous Postਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ (ਕਪੂਰਥਲਾ) ਤੋਂ ਅੱਜ ਦਾ ਫੁਰਮਾਨ-ਸੋਮਵਾਰ 10 ਅਗਸਤ 2015 (26 ਸਾਉਣ ਸੰਮਤ 547 ਨਾਨਕਸ਼ਾਹੀ)
Next Postਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ (ਕਪੂਰਥਲਾ) ਤੋਂ ਅੱਜ ਦਾ ਫੁਰਮਾਨ-ਐਤਵਾਰ 9 ਅਗਸਤ 2015 (25 ਸਾਉਣ ਸੰਮਤ 547 ਨਾਨਕਸ਼ਾਹੀ)